Home » ਸੰਸਾਰ » ਜਰਮਨੀ » ਸਿੱਖ ਸੰਦੇਸਾ ਜਰਮਨੀ ਵਲੋਂ ਗੁਰਦੁਆਰਾ ਗੁਰੂ ਰਾਮਦਾਸ ਜੀ ਮਾਰਕਸਲੋਹ ਡਿਊਸਬਰਗ ਵਿਖੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਦੀਆਂ ਗੁਰਮਤਿ ਜਮਾਤਾ 29 ਸਤੰਬਰ ਤੋਂ ਸ਼ੁਰੂ ਕੀਤੀਆ ਗਈਆ ਹਨ।

ਸਿੱਖ ਸੰਦੇਸਾ ਜਰਮਨੀ ਵਲੋਂ ਗੁਰਦੁਆਰਾ ਗੁਰੂ ਰਾਮਦਾਸ ਜੀ ਮਾਰਕਸਲੋਹ ਡਿਊਸਬਰਗ ਵਿਖੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਦੀਆਂ ਗੁਰਮਤਿ ਜਮਾਤਾ 29 ਸਤੰਬਰ ਤੋਂ ਸ਼ੁਰੂ ਕੀਤੀਆ ਗਈਆ ਹਨ।

SHARE ARTICLE

255 Views

ਜਰਮਨੀ 30 ਸਤੰਬਰ (ਜਗਦੀਸ਼ ਸਿੰਘ) ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਮਾਰਕਸਲੋਹ ਡਿਊਸਬਰਗ ਵਿਖੇ ਸਿੱਖ ਸੰਦੇਸਾ ਜਰਮਨੀ ਵਲੋ 29 ਸਤੰਬਰ ਤੋਂ ਗੁਰਮਤਿ ਜਮਤਾਂ ਦੁਬਾਰਾ ਸ਼ੁਰੂ ਕਰ ਦਿਤੀਆ ਗਈਆ ਹਨ ।ਜੁਲਾਈ ਤੇ ਅਗਸਤ ਵਿਚ ਗੁਰਮਤਿ ਕੈਂਪਾਂ ਕਰਕੇ ਕਲਾਸਾਂ ਬੰਦ ਕਰ ਦਿਤੀਆ ਸਨ। ਸਤੰਬਰ 29 ਤੋਂ ਹਰ ਐਤਵਾਰ ਨੂੰ ਜਮਾਤਾ ਲਗਣ ਦਾ ਸਮਾ 12 ਵਜੇ ਤੋ ਸ਼ਾਮ 4 ਵਜੇ ਤਕ ਹੋਵੇਗਾ।ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਕਰਵਾਇਆ ਜਾਵੇਗਾ। ਬੱੱੱਚਿਆ ਨੂੰ ਪੰਜਾਬੀ ਆਧੁਨਿਕ ਤਰੀਕੇ ਨਾਲ ਪੰਜਾਬੀ ਖੇੱਡਾਂ ਨਾਲ ਸਿੱਖਾਈ ਜਾਵੇਗੀ। ਕਲਾਸਾ ਵਿਚ ਆਪ ਆਓ ਅਤੇ ਆਪਣੇ ਬੱਚਿਆ ਨੂੰ ਵੀ ਨਾਲ ਲਿਆਓ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਣਕਾਰੀ ਹਾਸਲ ਕਰੋ।ਭਾਈ ਜਗਦੀਸ਼ ਸਿੰਘ ਸਿੱਖ ਸੰਦੇਸਾ ਜਰਮਨੀ ਵਾਲੇ ਸੇਵਾ ਨਿਭਾਉਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ