Home » ਸੰਸਾਰ » ਜਰਮਨੀ » ਗੁੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ਦੀ ਪ੍ਰਬੰਧਕ ਕਮੇਂਟੀ ਅਤੇ ਸੰਗਤਾ ਦੇ ਸਹਿਯੋਗ ਨਾਲ ਬੱਚਿਆਂ ਦਾ ਗੁਰਮਤਿ ਕੈਂਪ 21 ਅਕਤੂਬਰ ਨੂੰ ਲਗਾਇਆਂ ਜਾ ਰਿਹਾ ਹੈ।

ਗੁੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ਦੀ ਪ੍ਰਬੰਧਕ ਕਮੇਂਟੀ ਅਤੇ ਸੰਗਤਾ ਦੇ ਸਹਿਯੋਗ ਨਾਲ ਬੱਚਿਆਂ ਦਾ ਗੁਰਮਤਿ ਕੈਂਪ 21 ਅਕਤੂਬਰ ਨੂੰ ਲਗਾਇਆਂ ਜਾ ਰਿਹਾ ਹੈ।

SHARE ARTICLE

238 Views

ਐਸਨ 7 ਅਕਤੂਬਰ (ਖਿੜਿਆ ਪੰਜਾਬ) ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ਦੀ ਪ੍ਰਬੰਧਕ ਕਮੇਂਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਦਾ ਗੁਰਮਤਿ ਕੇਂਪ 21 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਬੱਚਿਆਂ ਨੂੰ ਸਿੱੱਖੀ ਨਾਲ ਜੋੜਨ ਲਈ ਅਤੇ ਗੁਣਾਂ ਨਾਲ ਸਾਂਝ ਪਾਉਣ ਲਈ ਬੱਚਿਆਂ ਅਤੇ ਵੱੱਡਿਆਂ ਦਾ ਗੁਰਮਤਿ ਕੈਂਪ ਲਗ ਰਿਹਾ ਹੈ।ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਮਤਿ, ਪੰਜਾਬੀ ਅਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ ਗੁਰਮਤਿ ਪ੍ਰੀਖਿਆਂ ਲਈ ਜਾਵੇਗੀ ਅਤੇ ਪ੍ਰਸ਼ਨ ਮੰਚ ਪ੍ਰੋਗਰਾਮ ਵੀ ਹੋਵੇਗਾ। ਬੱਚਿਆ ਨੂੰ ਪੰਜਾਬੀ ਆਧੁਨਿਕ ਤਰੀਕੇ ਨਾਲ ਪੰਜਾਬੀ ਖੇੱਡਾਂ ਨਾਲ ਸਿੱਖਾਈ ਜਾਵੇਗੀ।ਗੁਰਮਤਿ ਕੈਂਪ ਵਿਚ ਭਾਗ ਲੈਣ ਵਾਲੇ ਸਾਰਿਆ ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।ਜਮਾਤਾਂ ਹਰ ਰੋਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤਕ ਲਗਣ ਗੀਆ। ਭਾਈ ਜਗਦੀਸ਼ ਸਿੰਘ ਸਿੱਖ ਸੰਦੇਸਾ ਜਰਮਨੀ ਵਾਲੇ ਗੁਰਮਤਿ ਦੀਆਂ ਕਲਾਸਾ ਲਗਾਣ ਦੀ ਸੇਵਾ ਨਿਭਉਣਗੇ। ਕੈਂਪ ਵਿਚ ਆਪ ਆਓ ਅਤੇ ਆਪਣੇ ਬਚਿਆ ਨੂੰ ਨਾਲ ਲਿਆਓ ਤੇ ਗੁਰਮਤਿ ਦੀ ਜਾਣਕਾਰੀ ਹਾਸਲ ਕਰੋ।ਕੈਂਪ ਵਿਚ ਭਾਗ ਲੈਣ ਵਾਲੇ ਆਪਣਾ ਨਾਮ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਜਾ ਪ੍ਰਬੰਧਕਾਂ ਨੂੰ ਲਿਖਵਾਉਣ ਦੀ ਕ੍ਰਿਪਾਲਤਾ ਕਰਨੀ ਜੀ ਵਧੇਰੇ ਜਾਣਕਾਰੀ ਲਈ
ਪ੍ਰਧਾਨ ਅਮਰੀਕ ਸਿੰਘ +4915774583411,
ਜਰਨਲ ਸਕੱਤਰ ਮਹਿੰਦਰ ਸਿੰਘ + 49 15152535605, ਖਜਾਨਚੀ ਸਰਬਜੀਤ ਸਿੰਘ +49 15206864372

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ