ਬੀੜ ਸਾਹਿਬ 10 ਅਕਤੂਬਰ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 14 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤੱਕ ਗੁਰਦੁਆਰਾ ਬੀੜ ਸਾਹਿਬ ਦੇ ਅਸਥਾਨ ਤੇ ਬਣੇ ਮੀਰੀ ਪੀਰੀ ਹਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸੁਆਲ ਜਵਾਬ ਮੁਕਾਬਲੇ ਕਰਵਾਏ ਜਾ ਰਹੇ ਹਨ। ਇੰਨਾ ਮੁਕਾਬਲਿਆਂ ਵਿੱਚ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇੰਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਇਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ , ਜ਼ੋਨਲ ਇੰਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਛੋਟੀ ਉਮਰ ਵਿੱਚ ਬਾਬਾ ਬੂੜਾ ਜੀ ਨੇ ਗੁਰੂ ਘਰ ਤੋਂ ਬੜੀ ਵੱਡੀ ਇਲਾਹੀ ਦਾਤ ਪ੍ਰਾਪਤ ਕੀਤੀ। ਉਹ ਦਾਤ ਗੁਰਸਿੱਖੀ ਦੇ ਰੂਪ ਵਿੱਚ ਹਾਸਿਲ ਕਰਕੇ ਉਸ ਨੂੰ ਆਪਣੇ ਪਰਿਵਾਰ ਅਤੇ ਸਮਾਜ ਦੇ ਅੰਦਰ ਬਖੇਰਨ ਦਾ ਯਤਨ ਕੀਤਾ। ਜਿਸ ਤਰ੍ਹਾਂ ਉਨਾਂ ਨੇ ਗੁਰੂ ਸਾਹਿਬ ਦੇ ਦਰ ਤੋਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ ਜੇ ਅਸੀਂ ਵੀ ਉਹ ਬਖਸ਼ਿਸ਼ਾਂ ਆਪਣੀ ਝੋਲੀ ਵਿੱਚ ਪਾਉਣਾ ਚਾਹੁੰਦੇ ਹਾਂ ਤਾਂ ਆਓ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਲੈ ਕੇ ਪਹੁੰਚੀਏ। ਇਸ ਮੁਕਾਬਲੇ ਵਿੱਚ ਜੋ ਸਵਾਲ ਜਵਾਬ ਮੁਕਾਬਲੇ ਹੋਣ ਜਾ ਰਹੇ ਹਨ ਉਹ ਸਿਰਫ ਬੀੜ ਸਾਹਿਬ ਦੇ ਆਸ ਪਾਸ ਦੇ ਜੋ ਚੁਣੇ ਹੋਏ ਸਕੂਲ ਹਨ ਉਹਨਾਂ ਦੇ ਬੱਚਿਆਂ ਵਿਚਕਾਰ ਹੀ ਹੋਣਗੇ ਪਰ ਦਸਤਾਰ ਅਤੇ ਦੁਮਾਲਾ ਮੁਕਾਬਲੇ ਵਿੱਚ ਪੰਜਵੀਂ ਜਮਾਤ ਤੋਂ ਬਾਹਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਜੋ ਵੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੁੰਦੇ ਹਨ ਉਹਨਾਂ ਲਈ ਦਸਤਾਰ, ਬਾਜ , ਸ਼ੀਸ਼ਾ , ਪਿੰਨ ਆਪਣੇ ਨਾਲ ਲਿਆਉਣ । ਗੁਰਦੁਆਰਾ ਬੀੜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਮੈਨੇਜਰ ਸਰਦਾਰ ਸਰਬ ਦਿਆਲ ਸਿੰਘ ਘਰਿਆਲਾ ਨੇ ਨਗਰ ਨਿਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਖਜਾਨਚੀ ਮਨਦੀਪ ਸਿੰਘ ਘੋਲੀਆ ਕਲਾਂ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ, ਸੁਖਵਿੰਦਰ ਸਿੰਘ ਖਾਲੜਾ ਦਿਲਬਾਗ ਸਿੰਘ ਡੱਲ, ਜਗਦੀਸ਼ ਸਿੰਘ ਭਿੱਖੀਵਿੰਡ, ਸਾਜਨ ਪ੍ਰੀਤ ਸਿੰਘ ਅਤੇ ਬੇਅੰਤ ਸੰਗਤਾਂ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।