ਤਰਨਤਾਰਨ ਨੇੜੇ ਸੰਘਣੀ ਧੁੰਦ ਕਾਰਨ ਬੱਸ ਅਤੇ ਟਿੱਪਰ ਵਿਚਾਲੇ ਹੋਈ ਟੱਕਰ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 8 ਦੇ ਕਰੀਬ ਸਵਾਰੀਆਂ ਜ਼ਖਮੀ
ਨਿਊ ਦੀਪ ਕੰਪਨੀ ਦੀ ਬੱਸ ਜੋ ਅੰਮ੍ਰਿਤਸਰ ਤੋਂ ਬਠਿੰਡਾ ਵਿਖੇ ਜਾ ਰਹੀ ਸੀ ਜਿਸ ਦਾ ਭਿਆਨਕ ਐਕਸੀਡੈਂਟ ਹੋ ਗਿਆ।ਨੈਸ਼ਨਲ ਹਾਈਵੇ ਦੇ ਨੇੜੇ ਪਿੰਡ ਠੱਠੀਆ ਮਹੱਤਾ ਦੇ ਕੋਲ ਜਦ ਬੱਸ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਵਿੱਚ ਸੰਘਣੀ ਧੁੰਦ ਦੇ ਕਾਰਨ ਦਿਖਾਈ ਨਾ ਦੇਣ ਤੇ ਬੱਸ ਟਰੱਕ ਦੇ ਪਿਛਲੇ ਪਾਸੇ ਜਾ ਟਕਰਾਈ ਜਿਸ ਨਾਲ ਬੱਸ ਦਾ ਕਾਫੀ ਨੁਕਸਾਨ ਹੋਇਆ ਬੱਸ ਵਿੱਚ ਬੈਠੀਆਂ ਸਵਾਰੀਆ ਵਿਚੋਂ 8 ਸਵਾਰੀਆ ਜਖਮੀ ਹੋ ਗਈਆਂ। ਜਿਹਨਾਂ ਵਿੱਚ ਬੱਸ ਦਾ ਹੈਲਪਰ ਜੋ ਪਿਛਲੇ ਕੁਝ ਪਹਿਲਾਂ ਹੀ ਡਿਊਟੀ ਤੇ ਆਇਆ ਸੀ ਉਸ ਨੂੰ ਜ਼ਿਆਦਾ ਸੱਟਾਂ ਲੱਗਣ ਕਰਕੇ ਸਰਹਾਲੀ ਹੌਸਪੀਟਲ ਖੜਿਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮਿਰਤਕ ਇਲਾਨ ਦਿਤਾ ।
ਮੋਕੇ ’ਤੇ ਥਾਣਾ ਸਰਹਾਲੀ ਦੇ ਐਸਐਚਓ ਇੰਸਪੈਕਟਰ ਕੰਵਲਜੀਤ ਰਾਏ ਪੁਲੀਸ ਫੋਰਸ ਸਮੇਤ ਪੁੱਜੇ ਅਤੇ ਜ਼ਖ਼ਮੀਆਂ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਅਤੇ ਹੋਰ ਨੇੜਲੇ ਹਸਪਤਾਲਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ। ਇਨ੍ਹਾਂ ਵਿੱਚੋਂ ਤਿੰਨ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।