Home » ਮਾਝਾ » ਗੁਰਦਵਾਰਾ ਭੱਠ ਸਾਹਿਬ ਪੱਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਚੜ੍ਹਦੀਕਲਾ ਨਾਲ ਸੰਪਨ ਹੋਏ ਧਾਰਮਿਕ ਮੁਕਾਬਲੇ – ਦਸਤੂਰ ਇ ਦਸਤਾਰ ਲਹਿਰ ਪੰਜਾਬ

ਗੁਰਦਵਾਰਾ ਭੱਠ ਸਾਹਿਬ ਪੱਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਚੜ੍ਹਦੀਕਲਾ ਨਾਲ ਸੰਪਨ ਹੋਏ ਧਾਰਮਿਕ ਮੁਕਾਬਲੇ – ਦਸਤੂਰ ਇ ਦਸਤਾਰ ਲਹਿਰ ਪੰਜਾਬ

SHARE ARTICLE

110 Views

ਪੱਟੀ 25 ਅਕਤੂਬਰ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਬਹਾਦਰ ਯੋਧੇ ” ਬਿਧੀ ਚੰਦ ਛੀਨਾ, ਗੁਰੂ ਕਾ ਸੀਨਾ” ਬਾਬਾ ਬਿਧੀ ਚੰਦ ਜੀ ਦੇ ਸਲਾਨਾ ਜੋੜ ਮੇਲੇ ਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ, ਦੁਮਾਲਾ, ਸੁੰਦਰ ਲਿਖਾਈ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਕਰਵਾਏ ਗਏ, ਜਿਸ ਵਿੱਚ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ, ਜੈਨ ਮਾਡਲ ਸਕੂਲ, ਡੀ ਏ ਵੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ, ਦੂਨ ਪਬਲਿਕ ਸਕੂਲ ਆਸਲ, ਕੈਂਬਰਿਜ ਸਕੂਲ ਠੱਕਰਪੁਰਾ, ਬਾਬਾ ਬਸਤਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਅਤੇ ਬੀਬੀ ਚਰਨਜੀਤ ਕੌਰ ਕਾਨਵੈਂਟ ਸਕੂਲ ਨੰਦਪੁਰ ਅਤੇ ਸ਼ਹਿਰ ਦੇ ਆਸ ਪਾਸ ਦੇ 200 ਤੋਂ ਵੱਧ ਬੱਚਿਆਂ ਅਤੇ ਸੰਗਤਾਂ ਨੇ ਭਾਗ ਲਿਆ। ਇੰਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਕੀਤਾ। ਉਨਾਂ ਕਿਹਾ ਕਿ ਗੁਰੂ ਅਜਿਹਾ ਪਾਰਸ ਹੈ, ਜਿਸ ਨੂੰ ਸਪਰਸ਼ ਕਰਨ ਨਾਲ ਹਰੇਕ ਉਸ ਮਨੁੱਖ ਦੀ ਜੀਵਨਸ਼ੈਲੀ ਦੀ ਕਾਂਇਆਂ ਕਲਪ ਹੋ ਜਾਂਦੀ ਹੈ, ਜ਼ੋ ਗੁਰੂ ਆਸ਼ੇ ਅਨੁਸਾਰ ਜੀਵਨ ਬਸਰ ਕਰਨ ਲੱਗ ਜਾਂਦਾ ਹੈ। ਇਸ ਲਈ ਸਾਨੂੰ ਕੇਵਲ ਆਪਣਾ ਭਰੋਸਾ ਕੇਵਲ ਤੇ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਤੇ ਰੱਖਣਾ ਚਾਹੀਦਾ ਹੈ। ਇਸ ਮੌਕੇ ਬਾਬਾ ਅਵਤਾਰ ਸਿੰਘ ਜੀ ਮੁਖੀ ਦਲ ਪੰਥ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਨੇ ਸੁਸਾਇਟੀ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹਰੇਕ ਪ੍ਰਕਾਰ ਦਾ ਸਹਿਯੋਗ ਕਰਨ ਦਾ ਭਰੋਸਾ ਦਵਾਇਆ। ਇਹਨਾਂ ਮੁਕਾਬਲਿਆਂ ਵਿੱਚ ਕਲਾਸ ਵਾਈਜ ਬੱਚਿਆਂ ਦੇ ਗਰੁੱਪ ਬਣਾਏ ਗਏ। ਹਰੇਕ ਗਰੁੱਪ ਵਿੱਚੋਂ ਪਹਿਲੇ, ਦੂਸਰੇ, ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ, ਭਾਈ ਭੁਪਿੰਦਰ ਸਿੰਘ ਮਿੰਟੂ ਮਾਹੀ ਪੈਲਸ ਵਾਲਿਆਂ ਵੱਲੋਂ ਬੱਚਿਆਂ ਨੂੰ ਦਸਤਾਰਾਂ ਅਤੇ ਬਾਕੀ ਸਭਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਸਕੂਲਾਂ ਤੋਂ ਬੱਚੇ ਲੈ ਕੇ ਪਹੁੰਚੇ ਅਧਿਆਪਕ ਸਾਹਿਬਾਨ ਨੂੰ ਗੁਰੂ ਦੀ ਬਖਸ਼ਿਸ਼ ਸਿਰਪਾਓ ਡਾਕਟਰ ਆਸਾ ਸਿੰਘ ਘੁੰਮਣ ਦੀ ਕਿਤਾਬ ਦਰੀਚਾ ਏ ਦਸਤਾਰ ਅਤੇ ਸ਼ੀਲਡਾਂ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ। ਦਸਤਾਰ ਮੁਕਾਬਲਿਆਂ ਵਿੱਚ ਜਜਮੈਂਟ ਦੀ ਭੂਮਿਕਾ ਹਰਪ੍ਰੀਤ ਸਿੰਘ, ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ , ਜਗਦੀਸ਼ ਸਿੰਘ, ਤਾਜਵੀਰ ਸਿੰਘ, ਅਮਰਜੀਤ ਸਿੰਘ ਅਤੇ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਜਜਮੈਂਟ ਦੀ ਸੇਵਾ ਭਾਈ ਹਰਚਰਨ ਸਿੰਘ ਉਬੋਕੇ ਵਾਲਿਆਂ ਵੱਲੋਂ ਬਖੂਬੀ ਨਿਭਾਈ ਗਈ। ਇਨਾ ਮੁਕਾਬਲਿਆਂ ਵਿੱਚ ਅਜੀਤ ਸਿੰਘ ਘਰਿਆਲਾ ਪੱਤਰਕਾਰ ਸਪੋਕਸਮੈਨ, ਕੁਲਵਿੰਦਰ ਪਾਲ ਸਿੰਘ ਕਾਲੇ ਕੇ ਪੱਤਰਕਾਰ ਅਜੀਤ ਅਖਬਾਰ, ਸ੍ਰੀ ਬੱਲੂ ਮਹਿਤਾ ਪੱਤਰਕਾਰ ਪੰਜਾਬੀ ਜਾਗਰਨ, ਹਰਭਜਨ ਸਿੰਘ ਕਾਮਰੇਡ ਪੱਤਰਕਾਰ ਦੇਸ਼ ਸੇਵਕ ਤਜਿੰਦਰ ਪਾਲ ਸਿੰਘ ਪੱਤਰਕਾਰ ਪਹਿਰੇਦਾਰ ਅਖਬਾਰ, ਕੇਪੀ ਗਿੱਲ ਪੱਤਰਕਾਰ ਪੰਜਾਬੀ ਜਾਗਰਨ ਅਤੇ ਹੋਰ ਪੱਤਰਕਾਰ ਭਰਾਵਾਂ ਦਾ ਸੁਸਾਇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ