46 Views
ਝੋਨੇ ਦੀ ਫਸਲ ਮੌਕੇ ਪੰਜਾਬ ਦੀਆਂ ਮੰਡੀਆਂ ਦੇ ਬਣੇ ਹੋਏ ਤਾਜ਼ਾ ਹਾਲਾਤਾਂ ਦੇ ਵਿਸ਼ੇ ਤੇ ਪੰਜਾਬ ਰਾਜ ਗੋਦਾਮ ਨਿਗਮ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਗੁਰਦੇਵ ਸਿੰਘ ਲਾਖਣਾ ਨੇ ਪੈਸ ਨੋਟ ਜਾਰੀ ਕਰਦੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਵਾਉਂਦੇ
ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨ ਭਰਾਵਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ, ਅਤੇ ਝੋਨੇ ਦੀ ਫਸਲ ਦਾ ਇੱਕ ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਣ ਲਈ ਵਚਣਵੱਧ ਹੈ, ਉਹਨਾਂ ਕਿਹਾ ਕਿ ਸ਼ੁਰੂ ਤੋਂ ਹੀ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ,ਅਤੇ ਇਸ ‘ ਵੀ ਪੰਜਾਬ ਵਿੱਚ ਜਾਣ ਵਾਰ ਬੁਝ ਕੇ ਇਸ ਤਰ੍ਹਾਂ ਦਾ ਮਾਹੌਲ ਸਿਰਜਿਆ ਜਾ ਮਨਸੂਬਿਆਂ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਵੇਗੇ, ਲਾਖਣਾ ਨੇ ਕਿਹਾ ਕਿ ਪਿਛਲੇ ਸਾਲ ਦਾ ਜਿੰਨਾ ਵੀ ਚੌਲ ਪੰਜਾਬ ਦੇ ਸੈਲਰਾਂ ਵਿੱਚ ਜਮਾ ਸੀ, ਕੇਂਦਰ ਸਰਕਾਰ ਵੱਲੋਂ ਉਹ ਨਹੀਂ ਚੁੱਕਿਆ ਗਿਆ। ਜਿਸ ਵਿੱਚ ਕੇਂਦਰ ਸਰਕਾਰ ਦਾ ਸਿੱਧੇ ਤੌਰ ਤੇ ਮਕਸਦ ਸੀ ਕਿ ਪੰਜਾਬ ਸਰਕਾਰ ਨੂੰ ਨੀਵਾਂ ਦਿਖਾਇਆ ਜਾ ਸਕੇ ਅਤੇ ਪੰਜਾਬ ਦੇ ਕਿਸਾਨਾਂ ਦੀ ਖੱਜਲ ਖਵਾਰੀ ਕੀਤੀ ਜਾ ਸਕੇ, ਪਰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਲਗਾਤਾਰ ਸੈਲਰ ਮਾਲਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਜਿਸ ਦੇ ਬਾਬਤ ਜਲਦ ਹੀ ਕੋਈ ਸਿੱਟਾ ਨਿਕਲਣ ਦੀ ਉਮੀਦ ਹੈ, ਪਰ ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਨੂੰ ਅਸੀਂ ਆਪਣੀ ਸਰਕਾਰ ਤਰਫੋਂ ਇਹ ਯਕੀਨ ਦਵਾਉਣੇ ਹਾਂ ਕਿ ਝੋਨੇ ਦੀ ਫਸਲ ਦੇ ਇਕ ਇਕ ਦਾਣੇ ਦਾ ਮੁੱਲ ਪਵੇਗਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਲੀਡਰਸ਼ਿਪ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਵਿਰੁੱਧ ਕੀਤੇ ਗਏ ਅੰਦੋਲਨ ਦਾ ਬਦਲਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ,,ਪਰ ਪੰਜਾਬ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੋ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।