Home » ਸੰਸਾਰ » ਜਰਮਨੀ » ਭਾਈ ਮਨਬੀਰ ਸਿੰਘ ਹਰੀਕੇ ਦੇ ਰਾਗੀ ਜਥੇ ਨੇ ਤੰਤੀ ਸਾਜਾਂ ਨਾਲ ਗੁਰਦੁਆਰਾ ਸਾਹਿਬ ਸਟੁਟਗਾਰਟ ਅਤੇ ਓਲਮ ਵਿਖੇ ਕੀਤਾ ਗੁਰਬਾਣੀ ਕੀਰਤਨ।

ਭਾਈ ਮਨਬੀਰ ਸਿੰਘ ਹਰੀਕੇ ਦੇ ਰਾਗੀ ਜਥੇ ਨੇ ਤੰਤੀ ਸਾਜਾਂ ਨਾਲ ਗੁਰਦੁਆਰਾ ਸਾਹਿਬ ਸਟੁਟਗਾਰਟ ਅਤੇ ਓਲਮ ਵਿਖੇ ਕੀਤਾ ਗੁਰਬਾਣੀ ਕੀਰਤਨ।

SHARE ARTICLE

270 Views

ਸਟੁੱਟਗਾਰਟ 11 ਨਵੰਬਰ (ਖਿੜਿਆ ਪੰਜਾਬ) ਭਾਈ ਮਨਬੀਰ ਸਿੰਘ ਹਰੀਕੇ ਦਾ ਰਾਗੀ ਜਥਾ ਜੋ ਕਿ ਤੰਤੀ ਸਾਜਾਂ ਦੇ ਨਾਲ ਗੁਰਬਾਣੀ ਨੂੰ ਰਾਗਾਂ ਦੇ ਵਿੱਚ ਗਾ ਕੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ ਜੋ ਕਿ ਪਿਛਲੇ ਦਿਨੀ ਯੂਰਪ ਟੂਰ ਤੇ ਪਹੁੰਚੇ ਹੋਏ ਹਨ ਇਹਨਾਂ ਦਿਨਾਂ ਦੇ ਵਿੱਚ ਜਿੱਥੇ ਉਹਨਾਂ ਨੇ ਪਹਿਲਾ ਦੀਵਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਲਗਾਇਆ ਉਸ ਤੋਂ ਉਪਰੰਤ ਉਨਾਂ ਦੇ ਵੱਲੋਂ ਦੋ ਦੀਵਾਨਾਂ ਦੇ ਵਿੱਚ ਗੁਰਦੁਆਰਾ ਸਾਹਿਬ ਸਟੁਟਗਾਰਟ ਅਤੇ ਓਲਮ ਵਿਖੇ ਹਾਜ਼ਰੀ ਭਰੀ ਜਿੱਥੇ ਉਹਨਾਂ ਵੱਲੋਂ ਗੁਰਬਾਣੀ ਕੀਰਤਨ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਇਸ ਦੌਰਾਨ ਸਮੂਹ ਸੰਗਤਾਂ ਦੇ ਵੱਲੋਂ ਗਾਇਨ ਕੀਤੇ ਗੁਰਬਾਣੀ ਕੀਰਤਨ ਦਾ ਆਨੰਦਮਈ ਰਸ ਮਾਣਿਆ ਗਿਆ। ਆਉਣ ਵਾਲੇ ਦਿਨਾਂ ਦੇ ਵਿੱਚ ਉਹਨਾਂ ਵੱਲੋਂ ਯੂਰਪ ਦੇ ਹੋਰ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ