ਜਰਮਨੀ 14 ਨਵੰਬਰ (ਖਿੜਿਆ ਪੰਜਾਬ) ਸਿੱਖ ਚਿੰਤਕ ਅਤੇ ਸਿੱਖ ਵਿਦਵਾਨ ਭਾਈ ਪਰਮਪਾਲ ਸਿੰਘ ਸਭਰਾ ਜੋ ਕਿ ਯੂਰਪ ਟੂਰ ਤੇ ਗੁਰਮਤਿ ਪ੍ਰਚਾਰ ਦੇ ਲਈ ਪਹੁੰਚੇ ਇਸ ਵਕਤ ਉਹਨਾਂ ਦਾ ਫਰੈਂਕਫਰਟ ਏਅਰਪੋਰਟ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ, ਭਾਈ ਪਰਮਪਾਲ ਸਿੰਘ ਸਭਰਾ 15 ਨਵੰਬਰ ਨੂੰ ਗੁਰਦਵਾਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦਿਹਾੜੇ ਤੇ ਸਜ਼ ਰਹੇ ਦੀਵਾਨ ਵਿਚ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।