555ਵੇਂ ਪ੍ਰਕਾਸ਼ ਪੁਰਬ ਸਮਰਪਿਤ ਗੁਰਦੁਆਰਾ ਚਰਨ ਛੋਹ ਪ੍ਰਾਪਤ ਖਾਲੜਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ l
ਕਸਬਾ ਖਾਲੜਾ ਦੇ ਇਤਹਾਸਿਕ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ’ਚ ਹਾਜ਼ਰੀ ਭਰੀ। ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਜੋਧਪੁਰੀ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਹਿਜ-ਧਰਮ ਦਾ ਪ੍ਰਚਾਰ ਕਿਸੇ ਇੱਕ ਥਾਂ ’ਤੇ ਟਿਕ ਕੇ ਕਰਨ ਦੀ ਥਾਂ ਘੁੰਮ ਫਿਰ ਕੇ ਲੋਕਾਂ ਨੂੰ ਉਪਦੇਸ਼ ਦਿੰਦਿਆਂ ਕੀਤਾ।
ਇਸ ਨਗਰ ਕੀਰਤਨ ’ਚ ਭਾਈ ਵਜੀਰ ਸਿੰਘ ਅਤੇ ਨਿਰਮਲ ਸਿੰਘ,ਬਲਜੀਤ ਸਿੰਘ ,ਜਸਵੰਤ ਸਿੰਘ ਨੇ ਆਪਣੇ ਸਾਥੀਆਂ ਨਾਲ ਗੁਰਬਾਣੀ ਸ਼ਬਦ ਦਾ ਉਚਾਰਣ ਕਰਦੇ ਗੁਰੂਦੁਆਰਾ ਸਿੰਘ ਸਭਾ , ਗੁਰੂਦੁਆਰਾ ਬਾਬਾ ਜਗਤਾ ਜੀ,ਬਾਬਾ ਜੀਵਨ ਸਿੰਘ ਜੀ ਅਤੇ ਖਾਲੜਾ ਬਾਜ਼ਾਰ ਅਤੇ ਪਿੰਡ ਚ ਵੱਖ-ਵੱਖ ਪੜਾਵਾਂ ਤੋਂ ਹੁੰਦਿਆਂ ਹੋਇਆਂ ਗੁਰੂਦਵਾਰਾ ਚਰਨ ਛੋਹ ਵਿਖੇ ਪਹੁੰਚਿਆ। ਗੱਤਕੇ ਟੀਮ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ। ਨਗਰ ਕੀਰਤਨ ’ਚ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਬੀਬੀਆਂ ਨੇ ਪੜਾਅ-ਦਰ-ਪੜਾਅ ’ਤੇ ਸੇਵਾ ਕੀਤੀ। ਨਗਰ ਕੀਰਤਨ ਵਿੱਚ ਸੇਵਾਦਾਰਾਂ ਨੇ ਸ਼ਰਧਾ ਭਾਵਨਾ ਨਾਲ ਨਿਭਾਈ l ਬੀਬੀ ਗੁਰਸ਼ਰਨ ਕੌਰ ਵੱਲੋਂ ਛੋਟੇ ਛੋਟੇ ਬੱਚਿਆਂ ਨੂੰ ਸਿੱਖੀ ਪਹਿਰਾਵੇ ਵਿੱਚ ਅਤੇ ਸਰਕਾਰੀ ਸਕੂਲ ਖਾਲੜਾ ਦੇ ਬੈਂਡ ਗਰੁੱਪ ਨੂੰ ਨਗਰ ਕੀਰਤਨ ਵਿੱਚ ਸ਼ਾਮਲ ਕੀਤਾ ਜੋ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ l ਗੁਰੂਦਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਜੁਗਰਾਜ ਸਿੰਘ ਨੇ ਕਿਹਾ ਕਿ ਮਿਤੀ 16 ਨਵੰਬਰ ਨੂੰ ਰਾਤਰੀ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ,ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਇਤਹਾਸ ਨਾਲ ਜੋੜਨਗੇ ਉਹਨਾਂ ਸਮੁੱਚੀਆਂ ਸੰਗਤਾ ਨੂੰ ਇਹਨਾਂ ਸਮਾਗਮਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ l
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।