Home » ਸੰਸਾਰ » ਜਰਮਨੀ » ਗੁਰਦੁਆਰਾ ਗਰਮਤਿ ਪ੍ਰਚਾਰ ਲਾਇਪਸ਼ਿਗ ਜਰਮਨੀ ਵਿਖੇ ਪ੍ਰਕਾਸ਼ ਪੁਰਬ ਗੁਰੂ ਨਾਨਕ ਦੇਵ ਜੀ ਦੇ ਸਬੰਧ ਵਿੱਚ ਸਮਾਗਮ ਹੋਇਆ ।

ਗੁਰਦੁਆਰਾ ਗਰਮਤਿ ਪ੍ਰਚਾਰ ਲਾਇਪਸ਼ਿਗ ਜਰਮਨੀ ਵਿਖੇ ਪ੍ਰਕਾਸ਼ ਪੁਰਬ ਗੁਰੂ ਨਾਨਕ ਦੇਵ ਜੀ ਦੇ ਸਬੰਧ ਵਿੱਚ ਸਮਾਗਮ ਹੋਇਆ ।

SHARE ARTICLE

243 Views

ਲਾਇਪਸ਼ਿਗ 17 ਨਵੰਬਰ (ਖਿੜਿਆ ਪੰਜਾਬ) ਕਲਿਤਾਰਣ ਹਾਰ,ਗੁਰ ਪਾਰਬ੍ਰਹਮ ਪਰਮੇਸ਼ਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਲਾਇਪਸ਼ਿਗ, ਹਾਲੇ ਸਾਲੇ, ਗਰੀਮਾ ਮੈਗਡੇਬਰਗ ਅਤੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਵੱਲੋ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ । ਜਿਸ ਦੇ ਸਬੰਧ ਵਿੱਚ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਹੋਈ ਅਤੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਹਰਵਿੰਦਰ ਸਿੰਘ, ਭਾਈ ਭੁਪਿੰਦਰ ਸਿੰਘ ਅਤੇ ਬੱਚੇ ਨੇ ਸ਼ਬਦ ਕੀਰਤਨ ਕੀਤਾ । ਭਾਈ ਰਵਿੰਦਰ ਸਿੰਘ ਆਲਮਗੀਰ ਗੁਰਮਤਿ ਵਿਚਾਰ ਦੀ ਸਾਂਝ ਪਾਈ। ਭਾਈ ਜਗਜੀਤ ਸਿੰਘ ਜੱਗੀ ਡਰੈਸਡਨ ਨੇ ਸੰਗਤ ਨੂੰ ਸੰਬੋਧਨ ਕੀਤਾ, ਬੱਚਿਆ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦੀ ਪ੍ਰੇਰਨਾ ਕੀਤੀ ।ਸ੍ਰ. ਬਲਦੇਵ ਸਿੰਘ ਬਾਜਵਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸਾਧ ਸੰਗਤ ਨੂੰ ਗੁਰਪਰਬ ਦੀਆ ਬਹੁਤ ਬਹੁਤ ਵਧਾਈਆ ਦਿੰਦਿਆ ਦੱਸਿਆ ਕੇ ਖਾਲਸਾ ਸਾਜਨਾ ਦਿਵਸ ਤੇ ਨਗਰ ਕੀਰਤਨ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਇਸ ਮੌਕੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਨੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆ ਬਖਸ਼ਿਸ਼ਾ ਪ੍ਰਾਪਤ ਕੀਤੀਆ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ