ਬੱਚੇ ਗੁਰਬਾਣੀ ਅਤੇ ਆਪਣੇ ਗੌਰਵਮਈ ਵਿਰਸੇ ਨਾਲ ਜੁੜਨ ਲਈ ਵਿਖਾ ਰਹੇ ਹਨ ਦਿਲਚਸਪੀ -ਬਾਬਾ ਜਸਵੰਤ ਸਿੰਘ ਜੀ
ਆਸਲ ਉਤਾੜ 18 ਨਵੰਬਰ (ਜਗਜੀਤ ਸਿੰਘ)
ਜਗਤ ਗੁਰ ਬਾਬਾ ਸੱਚੀ ਸੁੱਚੀ ਕਿਰਤ ਤੇ ਸਿਧਾਂਤਕ ਵਿਚਾਰਧਾਰਾ ਦੇ ਮੁੱਦਈ ਅਤੇ ਕਹਿਣੀ ਕਥਨੀ ਦੇ ਪੱਕੇ, ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਰਾਏ ਸਾਹਿਬ ਸੋਢੀ, ਪਿੰਡ ਆਸਲ ਉਤਾੜ ਵਿਖੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਜੀ ਸੋਢੀ ਦੇ ਭਰਪੂਰ ਸਹਿਯੋਗ ਸਦਕਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ ਇ ਦਸਤਾਰ ਲਹਿਰ ਪੰਜਾਬ ਵੱਲੋਂ ਕਵੀਸ਼ਰੀ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਇਲਾਕੇ ਦੇ ਬਹੁਤਾਤ ਸਕੂਲਾਂ ਦੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਜੋਨਲ ਇੰਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ , ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਭਾਈ ਮਹਿਤਾਬ ਸਿੰਘ ਨੇ ਹਾਜਰੀ ਭਰੀ। ਉਹਨਾਂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਗੁਰਬਾਣੀ ਅਥਾਹ ਸਮੁੰਦਰ ਹੈ ਜਿਸ ਵਿੱਚ ਜੋ ਜਿੰਨਾ ਡੂੰਘਾ ਉਤਰਦਾ ਹੈ ਉਸ ਨੂੰ ਉਨ੍ਹਾਂ ਹੀ ਖਜ਼ਾਨਾ ਪ੍ਰਾਪਤ ਹੁੰਦਾ ਹੈ ਜਿਸ ਰਾਹੀਂ ਉਸ ਦਾ ਜੀਵਨ ਸਦਗੁਣਾਂ ਦੇ ਰਾਹੀਂ ਆਤਮਕ ਤੌਰ ਤੇ ਅਮੀਰ ਹੋ ਜਾਂਦਾ ਹੈ। ਇਸ ਅਮੀਰ ਵਿਰਸੇ ਦੀ ਜਾਣਕਾਰੀ ਲਈ ਸੋਸਾਇਟੀ ਵੱਲੋਂ ਬੱਚਿਆਂ ਦੇ ਵੱਖ ਵੱਖ ਧਾਰਮਿਕ ਮੁਕਾਬਲੇ ਕਰਵਾ ਕੇ ਨੇ ਉਹਨਾਂ ਦੇ ਅੰਦਰ ਦੀ ਕਲਾ ਨੂੰ ਬਾਹਰ ਪ੍ਰਗਟ ਕਰਨ ਲਈ ਯੋਗ ਸਾਧਨ ਮੁਹਈਆ ਕਰਵਾਏ ਜਾ ਰਹੇ ਹਨ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਨੇ ਕਿਹਾ ਕਿ ਅਸੀ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਮੁੱਖ ਸੇਵਾਦਾਰ ਅਤੇ ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕ ਸਾਹਿਬਾਨ ਦਾ ਧੰਨਵਾਦ ਕਰਦੇ ਹਾਂ ਅਸੀਂ ਆਸ ਕਰਦੇ ਹਾਂ ਕਿ ਆਪ ਭਵਿੱਖ ਵਿੱਚ ਇਸੇ ਤਰ੍ਹਾਂ ਸਾਡਾ ਸਹਿਯੋਗ ਕਰਦੇ ਰਹੋਗੇ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਜੀ ਸੋਢੀ ਨੇ ਸੁਸਾਇਟੀ ਦੇ ਵੀਰਾਂ ਦਾ ਧੰਨਵਾਦ ਕਰਦਿਆਂ ਉਹਨਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪੁਰਜੋਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਕਿਹਾ ਕਿ ਭਵਿੱਖ ਵਿੱਚ ਉਹ ਜਿਸ ਤਰ੍ਹਾਂ ਦੇ ਵੀ ਕਾਰਜ ਚੋਣ ਉਹਨਾਂ ਨੂੰ ਕਰਨ ਵਿੱਚ ਅਸੀਂ ਹਰੇਕ ਪੱਖ ਤੋਂ ਸਹਿਯੋਗ ਕਰਾਂਗੇ। ਇਸ ਮੌਕੇ ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ , ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ, ਜਗਦੀਸ਼ ਸਿੰਘ, ਸਾਜਨਦੀਪ ਸਿੰਘ , ਸੁਖਵਿੰਦਰ ਸਿੰਘ , ਦਿਲਬਾਗ ਸਿੰਘ ਡੱਲ, ਭਾਈ ਭਗਵਾਨ ਸਿੰਘ, ਹਰਪ੍ਰੀਤ ਸਿੰਘ ਮਨਿਆਰੀ ਵਾਲੇ ਗੁਰਮੀਤ ਸਿੰਘ ਮਾਲੂਵਾਲ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।