Home » ਸੰਸਾਰ » ਜਰਮਨੀ » ਵਰਲਡ ਸਿੱਖ ਪਾਰਲੀਮੈਂਟ ਵੱਲੋਂ ਮਹਾਰਾਸ਼ਟਰ ਦੀਆਂ ਚੋਣਾਂ ਵਿੱਚ ਟਕਸਾਲ ਮੁਖੀ ਹਰਨਾਮ ਸਿੰਘ ਧੁੰਮਾ ਵੱਲੋਂ ਬੀ ਜੇ ਪੀ ਨੂੰ ਸਮਰਥਨ ਦੇਣ ਦੇ ਫੈਸਲੇ ਦੀ ਨਿਖੇਧੀ ਸਿੱਖ ਸੰਗਤਾਂ ਨੂੰ ਪੰਥਕ ਸਿਧਾਂਤਾਂ ਤੋਂ ਭਟਕਣ ਵਾਲੇ ਆਗੂਆਂ ਤੋਂ ਕਿਨਾਰਾ ਕਰਨ ਦੀ ਕੀਤੀ ਅਪੀਲ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਮਹਾਰਾਸ਼ਟਰ ਦੀਆਂ ਚੋਣਾਂ ਵਿੱਚ ਟਕਸਾਲ ਮੁਖੀ ਹਰਨਾਮ ਸਿੰਘ ਧੁੰਮਾ ਵੱਲੋਂ ਬੀ ਜੇ ਪੀ ਨੂੰ ਸਮਰਥਨ ਦੇਣ ਦੇ ਫੈਸਲੇ ਦੀ ਨਿਖੇਧੀ ਸਿੱਖ ਸੰਗਤਾਂ ਨੂੰ ਪੰਥਕ ਸਿਧਾਂਤਾਂ ਤੋਂ ਭਟਕਣ ਵਾਲੇ ਆਗੂਆਂ ਤੋਂ ਕਿਨਾਰਾ ਕਰਨ ਦੀ ਕੀਤੀ ਅਪੀਲ

SHARE ARTICLE

63 Views

ਫਰੈਕਫੋਰਟ 19 ਨਵੰਬਰ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ,ਹਰਜੋਤ ਸਿੰਘ ਸੰਧੂ ਹਾਲੈਂਡ, ਭਾਈ ਸਤਨਾਮ ਸਿੰਘ, ਭਾਈ ਸ਼ਿਗਾਰਾ ਸਿੰਘ ਮਾਨ ਫਰਾਂਸ ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਮਹਾਰਾਸ਼ਟਰ ਰਾਜ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਮਹਾਯੁਤੀ ਗਠਜੋੜ ਨੂੰ ਸਮਰਥਨ ਦੇਣ ਦੇ ਸਿੱਖ ਸਮਾਜ ਮਹਾਰਾਸ਼ਟਰ ਦੇ ਤਾਜ਼ਾ ਫੈਸਲੇ ਦੀ ਸਖ਼ਤ ਨਿੰਦਾ ਕਰਦੀ ਹੈ। ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਸਿਪਾਹੀ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆ ਦੇ ਵਾਰਿਸ ਅਖਵਾਉਣ ਵਾਲੇ ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਆਰ ਐਸ ਐਸ ਦੀ ਸ਼ਾਖਾ ਭਾਰਤੀ ਜਨਤਾ ਪਾਰਟੀ ਨੂੰ ਦਿੱਤਾ ਇਹ ਸਮਰਥਨ ਦਰਸਾਉਂਦਾ ਹੈ ਕਿ ਉਹ ਪੰਥਕ ਸਿਧਾਂਤਾਂ ਤੋਂ ਭਟਕੇ ਹੋਏ ਹਨ ਅਤੇ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਨਾ ਕਰਕੇ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦਿੰਦੇ ਹਨ ।

ਮੌਜੂਦਾ ਬੀ ਜੇ ਪੀ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਦੇ ਕੁਝ ਸੰਕੇਤਕ ਕੰਮਾਂ ਦਾ ਹਵਾਲਾ ਦੇ ਕੇ ਜੋ ਇਹ ਸਮਰਥਨ ਦਿੱਤਾ ਗਿਆ ਹੈ, ਇਸ ਨਾਲ ਹਿੰਦੂਤਵੀ ਸੋਚ ਤਹਿਤ ਸਿੱਖਾਂ ਅਤੇ ਘੱਟ ਗਿਣਤੀਆਂ ਨੂੰ ਗੁਲਾਮ ਬਨਾਉਣ ਦੇ ਵਿਆਪਕ ਏਜੰਡੇ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ । ਭਾਰਤ ਅੰਦਰ ਸਿੱਖ ਪਛਾਣ, ਸਿੱਖ ਹੱਕਾਂ ਅਤੇ ਸਿੱਖ ਸਿਧਾਂਤਾਂ ਉੱਤੇ ਕੀਤੇ ਜਾ ਰਹੇ ਹਮਲੇ ਸਿੱਖ ਆਗੂਆਂ ਲਈ ਪ੍ਰਮੁੱਖ ਹੋਣੇ ਚਾਹੀਦੇ ਹਨ ਨਾਂ ਕਿ ਛੋਟੇ ਮੋਟੇ ਸਿਆਸੀ ਮੁਫਾਦਾਂ ਲਈ ਸਿੱਖ ਵਿਰੋਧੀ ਪਾਰਟੀਆ ਦਾ ਸਮਰਥਨ ।

ਅਜਿਹੇ ਸਮੇਂ ਵਿੱਚ ਜਦੋਂ ਸਿੱਖਾਂ ਨੂੰ ਵਿਸ਼ਵ ਪੱਧਰ ‘ਤੇ ਭਾਰਤ ਸਰਕਾਰ ਵੱਲੋਂ ਵੱਧਦੇ ਦਮਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਵੇਲੇ ਭਾਰਤ ਵਿੱਚ ਰਵਾਇਤੀ ਸਿੱਖ ਸੰਸਥਾਵਾਂ ਦਾ ਘੱਟ ਗਿਣਤੀ ਦੇ ਹੱਕਾਂ ਨੂੰ ਸਰਗਰਮੀ ਨਾਲ ਦਬਾਉਣ ਵਾਲੀਆਂ ਸਿਆਸੀ ਪਾਰਟੀਆਂ ਨਾਲ ਗੱਠਜੋੜ ਬਹੁਤ ਪ੍ਰੇਸ਼ਾਨ ਕਰਨ ਵਾਲਾ ਹੈ।
ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਖਾਲਿਸਤਾਨ ਕਮਾਂਡੋ ਫੋਰਸ ਦੇ ਜਥੇਦਾਰ ਭਾਈ ਪਰਮਜੀਤ ਸਿੰਘ ਪੰਜਵੜ੍ਹ, ਕਨੇਡਾ ਦੀ ਧਰਤੀ ਤੇ ਭਾਈ ਹਰਦੀਪ ਸਿੰਘ ਨਿੱਜਰ ਤੇ ਇੰਗਲੈਂਡ ਦੀ ਧਰਤੀ ਤੇ ਭਾਈ ਅਵਤਾਰ ਸਿੰਘ ਖੰਡਾ ਨੂੰ ਭਾਰਤ ਦੀ ਕੱਟੜ ਹਿੰਦੂਤਵੀ ਮੋਦੀ ਸਰਕਾਰ ਦੀਆਂ ਏਜੰਸੀਆਂ ਵੱਲੋਂ ਸ਼ਹੀਦ ਕੀਤਾ ਗਿਆ ਹੈ ਤੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕਾ ਵਿੱਚ ਕਤਲ ਕਰਨ ਦੀ ਰਚੀ ਗਈ ਸਾਜ਼ਿਸ਼ ਨੂੰ ਅਮਰੀਕਾ ਤੇ ਕਨੇਡਾ ਦੀਆਂ ਸਰਕਾਰਾਂ ਜੱਗ ਜ਼ਾਹਰ ਕਰ ਚੁੱਕੀਆਂ ਹਨ । ਇਸ ਸਮੇਂ ਅਖੌਤੀ ਸਿੱਖ ਆਗੂਆਂ ਵੱਲੋਂ ਮਹਾਯੁਤੀ ਗਠਜੋੜ ਦੀ ਜਨਤਕ ਤੌਰ ‘ਤੇ ਹਮਾਇਤ ਕਰਨ ਦਾ ਫੈਸਲਾ, ਸਿੱਖ ਵਿਰੋਧੀ ਤਾਕਤਾਂ ਨਾਲ ਖੜ੍ਹ ਕੇ ਸਿੱਖਾਂ ਦਾ ਘਾਣ ਕਰਨ ਵਿੱਚ ਸਾਥ ਦੇਣ ਦੇ ਬਰਾਬਾਰ ਹੈ।

ਸਿੱਖਾਂ ਦੀਆਂ ਸਿਆਸੀ ਪਾਰਟੀਆਂ ਅਤੇ ਰਵਾਇਤੀ ਸਿੱਖ ਸੰਸਥਾਵਾਂ ਵਿੱਚ ਹਿੁੰਦਤਵੀ ਤਾਕਤਾਂ ਦੀ ਘੁਸਪੈਠ ਲੰਮੇਂ ਸਮੇਂ ਤੋਂ ਜਾਰੀ ਹੈ । ਅਕਾਲੀ ਦਲ ਦਾ ਸਿੱਖ ਵਿਰੋਧੀ ਪਾਰਟੀ ਬੀ ਜੇ ਪੀ ਨਾਲ ਗਠਜੋੜ ਤੇ ਉਸ ਦਾ ‘ਬਾਬਾ’ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਵਾਲੇ ਸੰਤ ਸਮਾਜ ਵੱਲੋਂ ਸਮਰਥਨ ਨੇ ਸਿੱਖ ਸੰਸਥਾਂਵਾਂ ਨੂੰ ਖੋਰਾ ਲਾਉਣ ਦੀ ਨੀਂਹ ਰੱਖ ਦਿੱਤੀ ਸੀ ਇਹ ਉਸ ਦਾ ਹੀ ਨਤੀਜਾ ਹੈ ਕਿ ਬਹੁਤੀਆਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਬੀ ਜੇ ਪੀ ਦੇ ਅਧੀਨ ਹਨ ਤੇ ਅੱਜ ਸ਼ਰੇਆਮ ਸਿੱਖਾਂ ਦੀ ਕਾਤਲ ਬੀ ਜੇ ਪੀ ਨੂੰ ਸਮਰਥਨ ਦੇ ਕੇ ਸਿੱਖ ਪੰਥ ਦੇ ਵਿਸ਼ਵਾਸ ਅਤੇ ਕਦਰਾਂ-ਕੀਮਤਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ ।

‘ਬਾਬਾ’ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਵਿੱਚ ਬੀ ਜੇ ਪੀ ਨੂੰ ਹਿਮਾਇਤ ਕਰਨ ਦਾ ਫੈਸਲਾ ਹਿੰਦੁਤਵੀ ਭਾਰਤ ਸਰਕਾਰ ਨੂੰ ਸਿੱਖਾਂ ਨੂੰ ਦਬਾਉਣ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਣ ਲਈ ਹੋਰ ਉਤਸ਼ਾਹਿਤ ਕਰੇਗਾ ਇਸ ਲਈ ਵਰਲਡ ਸਿੱਖ ਪਾਰਲੀਮੈਂਟ ਸਿੱਖਾਂ ਦੇ ਸਿਆਸੀ ਤੇ ਧਾਰਮਿਕ ਹਿੱਤਾਂ ਨਾਲ ਸਮਝੌਤਾ ਕਰਨ ਵਾਲੀ ਕਿਸੇ ਵੀ ਲੀਡਰਸ਼ਿਪ ਤੋਂ ਕਿਨਾਰਾ ਕਰਨ ਦਾ ਸੱਦਾ ਦਿੰਦਾ ਹੈ। ਸਿੱਖ ਕੌਮ ਲਈ ਇਹ ਲਾਜ਼ਮੀ ਹੈ ਕਿ ਉਹ ਸਿੱਖਾਂ ਦੇ ਕਾਤਲਾਂ ਨੂੰ ਸਮਰਥਨ ਦੇਣ ਵਾਲੇ ਆਗੂਆਂ ਤੋਂ ਜਵਾਬਦੇਹੀ ਦੀ ਮੰਗ ਕਰੇ ਅਤੇ ਪੰਥਕ ਸਿਧਾਂਤਾਂ ਉੱਤੇ ਚੱਲਣ ਵਾਲੇ ਆਗੂਆਂ ਦਾ ਹੀ ਸਾਥ ਦੇਵੇ। ਵਰਲਡ ਸਿੱਖ ਪਾਰਲੀਮੈਂਟ ਸਿੱਖ ਕੌਮ ਨੂੰ ਅਪੀਲ ਕਰਦੀ ਹੈ ਕਿ ਪੰਥ ਸਿਧਾਂਤਾਂ ਅਤੇ ਸਿੱਖ ਹਿੱਤਾਂ ਨੂੰ ਢਾਹ ਲਾਉਣ ਦੀਆਂ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਦਾ ਵਿਰੋਧ ਕਰਨ ਅਤੇ ਹਿੰਦੁਤਵੀ ਭਾਰਤ ਸਰਕਾਰ ਦੇ ਸਿੱਖਾਂ ਨੂੰ ਖਤਮ ਕਰਨ ਦੇ ਵਿਸ਼ਵ ਵਿਆਪੀ ਯਤਨਾਂ ਦਾ ਇਕਜੁੱਟ ਹੋ ਕੇ ਡੱਟ ਕੇ ਵਿਰੋਧ ਕਰਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ