ਜਰਮਨੀ 25 ਨਵੰਬਰ (ਸੰਦੀਪ ਸਿੰਘ ਖਾਲੜਾ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਓਨਕਿਰਚਨ ਜਰਮਨੀ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦਾ ਗੁਰਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਧੂਮਧਾਮ ਦੇ ਨਾਲ ਮਨਾਇਆ ਗਿਆ , ਇਸ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਰਿਆਣਾ ਦੀ ਧਰਤੀ ਤੋਂ ਪਹੁੰਚੇ ਹੋਏ ਗਿਆਨੀ ਗੁਰਜੋਤ ਸਿੰਘ ਨਲਵੀ ਪ੍ਰਚਾਰਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਗੁਰਬਾਣੀ ਵਿਚਾਰਾਂ ਦੇ ਨਾਲ ਸੰਗਤਾਂ ਦੇ ਸਨਮੁੱਖ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਇਸ ਦੇ ਉਪਰੰਤ ਉਚੇਚੇ ਤੌਰ ਤੇ ਪੰਜਾਬ ਦੀ ਧਰਤੀ ਤੋਂ ਆਏ ਭਾਈ ਮਨਬੀਰ ਸਿੰਘ ਹਰੀਕੇ, ਭਾਈ ਅਵਤਾਰ ਸਿੰਘ , ਭਾਈ ਸੰਦੀਪ ਸਿੰਘ ਦੇ ਰਾਗੀ ਜਥੇ ਨੇ ਤੰਤੀ ਸਾਜਾਂ ਜਿਵੇਂ ਕਿ ਦਿਲਰੁਬਾ ਅਤੇ ਰਬਾਬ ਦੇ ਨਾਲ ਇਲਾਹੀ ਕੀਰਤਨ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ ਇਸ ਸਮੇਂ ਉਹਨਾਂ ਵੱਲੋਂ ਗੁਰਮਤ ਵਿਚਾਰਾਂ ਦੀ ਸਾਂਝ ਵੀ ਪਾਈ ਗਈ, ਗੁਰਪੁਰਬ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਸੰਗਤਾਂ ਨੇ ਦੂਰੋਂ ਨੇੜਿਓਂ ਪਹੁੰਚ ਕੇ ਹਾਜ਼ਰੀਆਂ ਭਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਆਏ ਹੋਏ ਪ੍ਰਚਾਰਕ ਅਤੇ ਰਾਗੀ ਜਥੇ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਹੋਰਾਂ ਦੇ ਵੱਲੋਂ ਵੀ ਗੁਰਬਾਣੀ ਕੀਰਤਨ ਅਤੇ ਵਿਚਾਰਾਂ ਦੀ ਸਾਂਝ ਪਾਈ ਗਈ ਉਪਰੰਤ ਅਰਦਾਸ ਹੁਕਮਨਾਮਾ ਕਰਕੇ ਦੀਵਾਨ ਦੀ ਸਮਾਪਤੀ ਕੀਤੀ ਗਈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।
One Comment
Good ????