21 Views
ਸਿਹਤ ਤੇ ਭਲਾਈ ਵਿਭਾਗ ਪੰਜਾਬ ਵੱਲੋਂ ਡੇਂਗੂ ਦੇ ਬਚਾਅ ਲਈ ਵਿਸ਼ੇਸ਼ ਮਹਿਮ ਤਹਿਤ ਆਮ ਆਦਮੀ ਕਲੀਨਕ ਬਾਸਰਕੇ ਵਲੋ ਲੋਕਾਂ ਨੂੰ ਕੀਤਾ ਜਾਗਰੂਕ
ਲੋਕ ਆਪਣੇ ਘਰਾਂ ਵਿੱਚ ਕੂਲਰਾਂ ਬਾਲਟੀਆਂ ਅਤੇ ਹੋਰ ਵੇਹਲੀਆ ਜਗ੍ਹਾਂ ਤੇ ਖੜੇ ਪਾਣੀ ਨੂੰ ਸਾਫ ਕਰਕੇ ਰੱਖਣ। ਸੌਣ ਵੇਲੇ ਮੱਛਰਦਾਨੀ ਤੇ ਮੱਛਰ ਤੋਂ ਬਚਾਅ ਵਾਲੀਆਂ ਕਰੀਮਾਂ ਆਦੀ ਦਾ ਇਸਤੇਮਾਲ ਕਰਨ ਸੀਨੀ ਡਾਂ ਜੀਤਪਾਲ ਸਿੰਘ ਘਰਿਆਲਾ
ਤਰਨਤਾਰਨ 27 / ਨਵੰਬਰ ( ਦਲਬੀਰ ਉਦੋਕੇ) ਸਿਹਤ ਤੇ ਭਲਾਈ ਵਿਭਾਗ ਪੰਜਾਬ ਵੱਲੋਂ ਡੇਂਗੂ ਦੇ ਬਚਾਆ ਲਈ ਚਲਾਈ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਵਲੋ ਵਿਚ ਖੋਲੇ ਕਲੀਨਕ ਬਾਸਰਕੇ ਵਿਖੇ । ਸੀਨੀਅਰ ਡਾਕਟਰ ਜੀਤਪਾਲ ਸਿੰਘ ਘਰਿਆਲਾ ਦੀ ਅਗਵਾਈ ਹੇਠ ਸਮੂਹ ਸਟਾਫ ਵੱਲੋਂ ਲੋਕਾਂ ਨੂੰ
ਡੇਂਗੂ ਦੇ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਇਸ ਸਬੰਧੀ ਉਹਨਾਂ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਆਪਣੇ ਘਰਾਂ ਵਿੱਚ ਕੂਲਰਾਂ ਬਾਲਟੀਆਂ ਅਤੇ ਹੋਰ ਵਿਹਲੀਆਂ ਜਗ੍ਹਾ ਤੇ ਪਾਣੀ ਖੜਾ ਨਾ ਰਹਿਣ ਦਿਓ ਅਤੇ ਸੌਣ ਵੇਲੇ ਮੱਛਰਦਾਨੀ ਤੇ ਮੱਛਰ ਤੋਂ ਬਚਾਅ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕੀਤਾ ਜਾਵੇ ਇਸ ਮੌਕੇ ਉਹਨਾਂ ਨੇ ਲੋਕਾਂ ਨੂੰ
ਡੇਂਗੂ ਤੋਂ ਬਚਾਅ ਲਈ
ਛੱਤਾਂ ਤੇ ਰੱਖੀਆਂ ਪਾਣੀ ਵਾਲੀਆਂ ਟੈਂਕੀਆਂ ਉਹਨਾਂ ਦੇ ਢੱਕਣ ਨੂੰ ਸਾਫ ਕਰਕੇ ਰੱਖਣ ਅਪੀਲ ਵੀ ਕੀਤੀ ਗਈ । ਇਸ ਮੋਕੇ ਪਿੰਡ ਬਾਸਰਕੇ ਵਿੱਚ ਮੱਛਰ ਮਾਰਨ ਵਾਲੀ ਦਵਾਈਆਂ ਦੀ ਸਪਰੇਅ ਵੀ ਕੀਤੀ ਗਈ ਲਈ। ਮੌਕੇ ਹੋਰਨਾਂ ਤੋਂ ਇਲਾਵਾ ਡਾਂ- ਡਾਕਟਰ ਜਗਪ੍ਰੀਤ ਸਿੰਘ ਫਾਰਮੇਸੀ , ਮੈਡਮ ਅਨੀਤਾ ਰਾਣੀ, ਗੁਰਪ੍ਰੀਤ ਸਿੰਘ ਰਾਜਵੀਰ ਸਿੰਘ ਸੁਖਦੇਵ ਸਿੰਘ, ਕੁਲਵਿੰਦਰ ਕੌਰ ਕਸਮੀਰ ਸੁਖਵਿੰਦਰ ਕੌਰ, ਸਤਵੀਰ ਕੌਰ ਆਦਿ ਸਮੂਹ ਸਟਾਫ਼ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।