ਜਰਮਨੀ 28 ਨਵੰਬਰ ( ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਜਰਮਨੀ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸਮੇਂ ਭਾਈ ਸਤਨਾਮ ਸਿੰਘ ਲੰਗਰ ਇੰਚਾਰਜ ਵੱਲੋਂ ਰੱਖੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਰਾਗੀ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਵੇਲੇ ਗੁਰਮਤਿ ਐਜੂਕੇਸ਼ਨ ਸੋਸਾਇਟੀ ਯੂਐਸਏ ਵਲੋ ਵਿਸ਼ੇਸ਼ ਤੌਰ ਤੇ ਪ੍ਰਚਾਰਕ ਭਾਈ ਗੁਰਜੋਤ ਸਿੰਘ ਨਲਵੀ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਗੁਰਸਿੱਖਾਂ ਦੀ ਲਾਸਾਨੀ ਸ਼ਹੀਦੀ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਸੰਗਤਾਂ ਨੂੰ ਸਹਿਜ ਪਾਠ ਆਪ ਕਰਨ ਲਈ ਪ੍ਰੇਰਿਤ ਕੀਤਾ, ਨੌਜਵਾਨ ਵੀਰਾਂ ਨੂੰ ਸੋਹਣੀਆਂ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕੀਤਾ ਨਾਲ ਹੀ ਭਾਈ ਗੁਰਜੋਤ ਸਿੰਘ ਨਲਵੀ ਨੇ ਦਸਿਆ ਕਿ ਭਾਰਤ ਵਿਚ ਗੁਰਮਤਿ ਐਜੂਕੇਸ਼ਨ ਸੋਸਾਇਟੀ ਯੂਐਸਏ ਦੀ ਪ੍ਰਧਾਨ ਭੈਣ ਇੰਦਰਜੀਤ ਕੌਰ ਅਤੇ ਸਰਦਾਰ ਮਨਜੀਤ ਸਿੰਘ ਜੰਡਾ, ਸਰਦਾਰ ਜਸਵਿੰਦਰ ਸਿੰਘ ਨਿੱਝਰ, ਸਰਦਾਰ ਦਲਜੀਤ ਸਿੰਘ ਹੁੰਦਲ ਜੀ ਸਭ ਮਿਲਕੇ ਨੌਜਵਾਨ ਬੱਚਿਆਂ ਦੀ ਸਕੂਲਾਂ ਵਿਚ ਫੀਸ ਰਾਹੀ ਮਦਦ ਕਰਦੇ ਹਨ ਬੱਚਿਆਂ ਨੂੰ ਚੰਗੀ ਐਜੂਕੇਸ਼ਨ ਲੈ ਕੇ ਅਫ਼ਸਰ ਬਣਨ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਪੰਜਾਬ ਹਰਿਆਣਾ ਦੇ ਨਰਸਿੰਗ ਕਾਲਜ ਵਿਚ ਭੈਣਾਂ ਨੂੰ ਨਰਸਿੰਗ ਦੇ ਕੋਰਸ ਕਰਵਾਏ ਜਾ ਰਹੇ ਹਨ ਸੰਸਥਾ ਵਲੋ ਹੋਰ ਵੀ ਬਹੁਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗੁਰਦਵਾਰਾ ਸਿੱਖ ਸੈਂਟਰ ਦੀ ਪ੍ਰਬੰਧਕ ਕਮੇਟੀ , ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ, ਭਾਈ ਗੁਰਨਿਸ਼ਾਨ ਸਿੰਘ ਪੱਟੀ ਵਲੋਂ ਭਾਈ ਗੁਰਜੋਤ ਸਿੰਘ ਨਲਵੀ ਹੋਰਾਂ ਦਾ ਸਨਮਾਨ ਕੀਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।