ਸੀਨੀਅਰ ਪੱਤਰਕਾਰ ਦਲਬੀਰ ਸਿੰਘ ਉਦੋਕੇ ਦੀ ਸਿਹਤ ਵਿਗੜਨ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਉਦੋਕੇ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਸਪੁੱਤਰ ਨੇ ਦਿਖਾਈ। ਉਹ ਆਪਣੇ ਪਿੱਛੇ ਪਤਨੀ ਅਤੇ ਬੱਚੇ ਛੱਡ ਗਏ ਹਨ l ਇਸ ਮੌਕੇ ਵੱਡੀ ਗਿਣਤੀ ਵਿੱਚ ਰਾਜਨੀਤਿਕ ਧਾਰਮਿਕ ਅਤੇ ਪੰਥਕ ਸ਼ਖਸੀਅਤਾਂ ਨੇ ਪੱਤਰਕਾਰ ਦਲਬੀਰ ਸਿੰਘ ਉਦੋਕੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ l ਦਲਬੀਰ ਸਿੰਘ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਉਥੇ ਪੱਤਰਕਾਰ ਭਾਈਚਾਰੇ ਨੂੰ ਵੀ ਬਹੁਤ ਵੱਡਾ ਘਾਟਾ ਪਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਭਾਈ ਹਰਪਾਲ ਸਿੰਘ ਬਲੇਰ, ਸਰਪੰਚ ਨਿਰਵੈਲ ਸਿੰਘ ਉਦੋਕੇ, ਸਤਿੰਦਰ ਪਾਲ ਮਿੰਟੂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ , ਬਲਰਾਜ ਸਿੰਘ ਗਿੱਲ, ਪੱਤਰਕਾਰ ਸੁਰਿੰਦਰ ਕੁਮਾਰ ਨੀਟੂ, ਪੱਤਰਕਾਰ ਜਗਤਾਰ ਸਿੰਘ ਖਾਲੜਾ,, ਸੀਨੀਅਰ ਪੱਤਰਕਾਰ ਵਿਸ਼ਾਲ ਕਟਾਰੀਆ , ਪੱਤਰਕਾਰ ਗੁਰਮੀਤ ਸਿੰਘ ਘਰਿਆਲਾ, ਪੱਤਰਕਾਰ ਬਲਜੀਤ ਸਿੰਘ, ਪੱਤਰਕਾਰ ਪਲਵਿੰਦਰ ਸਿੰਘ ਕੰਡਾ, ਪੱਤਰਕਾਰ ਗੁਰਪ੍ਰਤਾਪ ਸਿੰਘ ਜੱਜ ਭਿੱਖੀਵਿੰਡ , ਪੱਤਰਕਾਰ ਹਰਵਿੰਦਰ ਸਿੰਘ ਭਾਟੀਆ, ਪੱਤਰਕਾਰ ਪਿਛੋਰਾ ਸਿੰਘ ਪੰਨੂ,, ਪੱਤਰਕਾਰ ਲਖਵਿੰਦਰ ਸਿੰਘ ਗੋਲਨ ਆਦਿ ਸ਼ਖਸ਼ੀਅਤਾ ਪੁੱਜੀਆਂ l
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।