ਅੰਮ੍ਰਿਤਸਰ 2 ਦਸੰਬਰ ( ਖਿੜਿਆ ਪੰਜਾਬ ) ਸ੍ਰੀ ਅਕਾਲ ਤਖ਼ਤ ਸਾਹਿਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲੈ ਲਿਆ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ‘ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਗੁਨਾਹ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਜਥੇਦਾਰ ਸਾਹਿਬਾਨ ਨੂੰ ਆਪਣੇ ਰਿਹਾਇਸ਼ ‘ਤੇ ਬੁਲਾ ਕੇ ਡੇਰਾ ਸੌਦਾ ਸਾਧ ਨੂੰ ਮੁਆਫੀ ਲਈ ਦਬਾਅ ਪਾਇਆ। ਇਸ ਕੰਮ ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸ ਵਿਚ ਸ਼ਾਮਲ ਸਨ। ਲਿਹਾਜ਼ਾ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫਖਰ-ਏ-ਕੌਮ ਵਾਪਸ ਲਿਆ ਜਾਂਦਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।