ਤਰਨ ਤਾਰਨ ਪੁਲਿਸ ਵੱਲੋਂ ਡਰੋਨ ਰਾਹੀਂ ਹਥਿਆਰਾ ਦੀ ਤਸਕਰੀ ਕਰਨ ਵਾਲਾ 1 ਵਿਅਕਤੀ ਵਿਦੇਸ਼ੀ ਗਲੌਕ ਪਿਸਤੋਲ ਸਮੇਤ ਕਾਬੂ।
ਤਰਨ ਤਾਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਸਕਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਹੇਂਠ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ ਮਾੜੇ ਅਨਸਰਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿੱਚ ਭੇਜੀਆਂ ਗਈਆਂ ਸਨ। ਜਿਸ ਤਹਿਤ ਏ.ਐਸ.ਆਈ ਗੁਰਦਿਆਲ ਸਿੰਘ ਸਮੇਤ ਪੁਲਿਸ ਪਾਰਟੀ ਸੀ.ਆਈ.ਏ ਸਟਾਫ ਤਰਨ ਤਾਰਨ (ਕੈਪ ਸ਼ੇਰੋ) ਤੇ ਝਬਾਲ ਸਰਾਏ ਅਮਾਨਤ ਖਾਂ,ਲਹੀਆ ਨੂੰ ਜਾ ਰਹੇ ਸੀ। ਜੋ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਟੀ ਪੁਆਇੰਟ ਲਹੀਆ ਮੋੜ ਪੁੱਜੀ ਤਾਂ ਡਰੇਨ ਤੇ ਇੱਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾਕੇ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਬਿਨਾਹ ਪਰ ਕਾਬੂ ਕਰਕੇ ਪਲਵਿੰਦਰ ਸਿੰਘ ਨਾਮਕ ਵਿਅਕਤੀ ਦੀ ਤਲਾਸ਼ੀ ਕਰਨ ਤੇ ਇਸ ਪਾਸੋਂ ਇਸਦੀ ਖੱਬੀ ਡੱਬ ਵਿੱਚ ਇੱਕ ਪਿਸਤੋਲ (Made in Austria Glock Ges.m.b.H) ਸਮੇਤ ਮੈਗਜ਼ੀਨ, ਇੱਕ ਜ਼ਿੰਦਾ ਰੌਂਦ 9 ਐਮ.ਐਮ ਬ੍ਰਾਮਦ ਕਰਕੇ ਮੁੱਕਦਮਾ ਨੰਬਰ 132 ਮਿਤੀ 02-12-2024 ਜੁਰਮ 25(6)/25 (7)/54/59 ਅਸਲਾ ਐਕਟ ਥਾਣਾ ਸਰਾਏ ਅਮਾਨਤ ਖਾਂ ਦਰਜ਼ ਰਜਿਸਟਰ ਕਰਕੇ ਅਗਲੀ ਵਿੱਚ ਲਿਆਂਦੀ ਗਈ। ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਇਸ ਦੋਸ਼ੀ ਦੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਬੰਧ ਸਨ ਅਤੇ ਇਹ ਦੋਸ਼ੀ ਪਾਕਿਸਤਾਨ ਪਾਸੋਂ ਡਰੋਨ ਰਾਹੀਂ ਹਥਿਆਰ ਮੰਗਵਾਉਂਦਾ ਸੀ। ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ 2 ਦਿਨ ਦਾ ਰਿਮਾਂਡ ਹਾਂਸਲ ਕੀਤਾ ਗਿਆ ਹੈ। ਦੌਰਾਨੇ ਰਿਮਾਂਡ ਇਸ ਦੋਸ਼ੀ ਪਾਸੋਂ ਹੋਰ ਵੀ ਕਾਫੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।