ਭਿਖੀਵਿੰਡ 5 ਦਸੰਬਰ (ਖਿੜਿਆ ਪੰਜਾਬ) ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਰੂਹਾਨੀ ਪੇਸ਼ਕਾਰੀਆਂ ਦੇ ਰਾਹੀਂ ਗੁਰੂ ਸਾਹਿਬ ਦੇ ਸਨਮਾਨ ਅਤੇ ਕੁਰਬਾਨੀ ਨੂੰ ਯਾਦ ਕੀਤਾ।
ਵਿਦਿਆਰਥੀਆਂ ਨੇ ਕੀਰਤਨ, ਕਵੀਸ਼ਰੀ, ਅਤੇ ਢਾਡੀ ਵਾਰਾਂ ਦਾ ਗਾਇਨ ਕਰਕੇ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨਾਲ ਜੋੜਿਆ। ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਚੀਫ ਡਾਇਰੈਕਟਰ ਬੁੱਢਾ ਸਿੰਘ, ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਅਤੇ ਪ੍ਰਿੰਸੀਪਲ ਅਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਮਹਾਨਤਾ ਤੇ ਰੌਸ਼ਨੀ ਪਾਈ।
ਇਹ ਸਮਾਗਮ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਹਿਯੋਗ ਨਾਲ ਕਾਮਯਾਬ ਬਣਿਆ। ਢਾਡੀ ਕਲਾ ਦੇ ਉਸਤਾਦ ਕਰਮਜੀਤ ਸਿੰਘ ਮਾਨ , ਕਵੀਸ਼ਰੀ ਉਸਤਾਦ ਬਗੀਚਾ ਸਿੰਘ ਬਲੇਰ,ਕੀਰਤਨ ਅਧਿਆਪਕ ਗੁਰਜੀਤ ਸਿੰਘ ਅਤੇ ਮਨਪ੍ਰੀਤ ਕੌਰ ਦਾ ਯੋਗਦਾਨ ਵਿਸ਼ੇਸ਼ ਸਲਾਘਾ ਯੋਗ ਰਿਹਾ, ਜਿਨਾਂ ਦੀ ਸਿਖਲਾਈ ਕਰਕੇ ਵਿਦਿਆਰਥੀਆਂ ਨੇ ਇਹ ਰੂਹਾਨੀ ਪ੍ਰਦਰਸ਼ਨ ਬੜੀ ਖੂਬਸੂਰਤੀ ਨਾਲ ਪੇਸ਼ ਕੀਤਾ।
ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਲੋਂ ਸਮਾਜ ਨੂੰ ਗੁਰੂ ਸਾਹਿਬ ਦੇ ਸਨਮਾਨ ਅਤੇ ਉਨ੍ਹਾਂ ਦੇ ਬਲੀਦਾਨਾਂ ਦੀ ਮਹੱਤਤਾ ਨੂੰ ਯਾਦ ਰੱਖਣ ਦੀ ਅਪੀਲ ਕੀਤੀ ਗਈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।