ਸਭਰਾ 6 ਦਸੰਬਰ (ਹੈਪੀ ਸਭਰਾ) ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਸ਼ਰਾਰਤੀ ਅੰਸਰਾਂ ਨੂੰ ਨੱਥ ਪਾਉਣ ਦੇ ਮਕਸਦ ਨਾਲ ਹਰ ਪਾਸੇ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਪਾਰਟੀ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਦੇ ਮਨ ਵਿੱਚ ਡਰ ਪੈਦਾ ਕੀਤਾ ਜਾ ਸਕੇ ਇਹਨਾਂ ਗੱਲਾਂ ਦਾ ਪ੍ਰਗਟਾਵਾ ਪੁਲਿਸ ਚੌਂਕੀ ਸਭਰਾਂ ਦੇ ਇੰਚਾਰਜ ਨਿਰਮਲ ਸਿੰਘ ਨੇ ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦੇ ਦੱਸਿਆ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਚ ਅਮਨ ਸ਼ਾਂਤੀ ਦੀ ਸਥਿਤੀ ਬਰਕਰਾਰ ਰੱਖਣ ਲਈ ਮਾੜੇ ਅੰਸਰਾਂ ਤੇ ਬਾਜ ਅੱਖ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਸਰਗਰਮ ਹੈ ਅਤੇ ਜਨਤਾ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਇਸ ਮੌਕੇ ਉਨਾਂ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਜਨਤਾ ਦੇ ਸਾਥ ਨਾਲ ਹੀ ਜੁਰਮ ਨੂੰ ਕਾਬੂ ਪਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਗਰ ਕਿਸੇ ਵੀ ਸਮਾਜ ਵਿਰੋਧੀ ਅਨਸਰ ਦਾ ਪਤਾ ਚੱਲਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣੀ ਚਾਹੀਦੀ ਹੈ ਤਾਂ ਜੋ ਅਜਿਹੇ ਅੰਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਪੁਲਿਸ ਨੂੰ ਸੂਚਨਾ ਦੇਣ ਵਾਲੇ ਦਾ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਲੋਕ ਪੁਲਿਸ ਨੂੰ ਹਮੇਸ਼ਾ ਸੱਚੀ ਇਤਲਾਹ ਦੇਣ ਤਾਂ ਕਿ ਪੁਲਿਸ ਆਪਣਾ ਕੰਮ ਪਾਰਦਰਸ਼ੀ ਤਰੀਕੇ ਨਾਲ ਕਰ ਸਕੇ ਉਹਨਾਂ ਵਾਹਨਾਂ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਹਨ ਚਲਾਉਂਦੇ ਸਮੇਂ ਉਸਦੇ ਪੂਰੇ ਕਾਗਜ ਆਪਣੇ ਕੋਲ ਰੱਖਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪੁਲਿਸ ਕਾਰਵਾਈ ਤੋਂ ਬਚਿਆ ਜਾ ਸਕੇ ਉਹਨਾਂ ਸਮਾਜ ਵਿਰੋਧੀ ਅੰਸਰਾਂ ਅਤੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਉਹ ਆਪਣੀਆਂ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।