Home » ਮਾਝਾ » ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ -ਅਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਮਾਰਨ ਦੀ ਘਟਨਾ ਸਬੰਧੀ ਨਿੰਦਾ ਮਤਾ ਪਾਸ, ਪੜਤਾਲ ਲਈ ਬਣਾਈ ਕਮੇਟੀ

ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ -ਅਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਮਾਰਨ ਦੀ ਘਟਨਾ ਸਬੰਧੀ ਨਿੰਦਾ ਮਤਾ ਪਾਸ, ਪੜਤਾਲ ਲਈ ਬਣਾਈ ਕਮੇਟੀ

SHARE ARTICLE

43 Views

ਅੰਮ੍ਰਿਤਸਰ 9 ਦਸੰਬਰ (ਖਿੜਿਆ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾਅ ਰਹੇ ਸੇਵਾਦਾਰ ਉੱਤੇ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਗੋਲੀਆਂ ਨਾਲ ਹਮਲਾ ਕਰਨ ਅਤੇ ਸਿੱਖਾਂ ਦੇ ਪਾਵਨ ਅਸਥਾਨ ਦੇ ਸ਼ਾਂਤਮਈ ਤੇ ਰੂਹਾਨੀ ਵਾਤਾਵਰਨ ਨੂੰ ਭੰਗ ਕਰਨ ਦੀ ਕਰੜੀ ਨਿੰਦਾ ਕਰਦਿਆਂ, ਦੋਸ਼ੀ ਨੂੰ ਪੰਥ ਵਿੱਚੋਂ ਛੇਕਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ। ਇੱਕਨੁਕਾਤੀ ਏਜੰਡੇ ’ਤੇ ਸੱਦੀ ਗਈ ਇਸ ਇਕੱਤਰਤਾ ਦੌਰਾਨ ਉਕਤ ਮਾਮਲੇ ਦਾ ਨੋਟਿਸ ਲੈਂਦਿਆਂ ਇੱਕ ਵਿਸ਼ੇਸ਼ ਨਿੰਦਾ ਮਤਾ ਪਾਸ ਕਰਕੇ ਜਿੱਥੇ ਸਾਰੇ ਮਾਮਲੇ ਦੀ ਪੜਤਾਲ ਵਾਸਤੇ ਇੱਕ ਕਮੇਟੀ ਬਣਾਈ ਗਈ ਹੈ, ਉੱਥੇ ਹੀ ਇਸ ਘਟਨਾ ਨੂੰ ਡੂੰਘੀ ਸਾਜ਼ਸ਼ ਵੀ ਕਰਾਰ ਦਿੱਤਾ ਗਿਆ। ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪਾਸ ਕੀਤਾ ਗਿਆ ਮਤਾ ਸੌਂਪਿਆ ਅਤੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਬੀਤੇ ਦਿਨੀਂ ਲੱਗੀ ਸੇਵਾ ਨਿਭਾਅ ਰਹੇ ਸ. ਸੁਖਬੀਰ ਸਿੰਘ ਬਾਦਲ ਉੱਤੇ ਕੀਤੇ ਗਏ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ’ਤੇ ਗੋਲੀ ਲੱਗਣ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਇਸ ਨਾਲ ਸੰਗਤ ਅੰਦਰ ਡਰ ਦਾ ਮਾਹੌਲ ਵੀ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਤੌਹੀਨ ਹੋਣ ਦੇ ਨਾਲ ਨਾਲ ਮੀਰੀ ਪੀਰੀ ਦੇ ਸਿਧਾਂਤ, ਪੰਥਕ ਮਾਣ ਮਰਯਾਦਾ ਅਤੇ ਸਿੱਖ ਮਾਨਤਾਵਾਂ ’ਤੇ ਵੀ ਸੱਟ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦਾ ਕਰੜਾ ਨੋਟਿਸ ਲੈਂਦਿਆਂ ਬਹੁਸੰਮਤੀ ਨਾਲ ਨਿੰਦਾ ਮਤਾ ਪਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਮੰਗੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਦੋਸ਼ੀ ਵਿਅਕਤੀ ਤੋਂ ਇਲਾਵਾ ਇਸ ਘਟਨਾ ਵਿੱਚ ਸ਼ਾਮਲ ਹੋਰ ਪੰਥ ਦੋਖੀਆਂ ਅਤੇ ਸਾਜ਼ਸ਼ਕਾਰਾਂ, ਸਰੁੱਖਿਆ ਵਿੱਚ ਖਾਮੀਆਂ, ਅੰਦਰੂਨੀ ਤੇ ਬਾਹਰੀ ਮਿਲੀਭੁਗਤ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਦੀ ਘੋਖ ਦੀ ਲੋੜ ਨੂੰ ਵੀ ਮਹਿਸੂਸ ਕੀਤਾ ਹੈ। ਇਸ ਵਾਸਤੇ ਮੁਕੰਮਲ ਪੜਤਾਲ ਲਈ ਸ. ਰਘੂਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸ. ਸ਼ੇਰ ਸਿੰਘ ਮੰਡਵਾਲਾ ਜਨਰਲ ਸਕੱਤਰ, ਸ. ਸੁਖਹਰਪ੍ਰੀਤ ਸਿੰਘ ਰੋਡੇ ਅੰਤ੍ਰਿੰਗ ਮੈਂਬਰ, ਸ. ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਅਤੇ ਸ. ਪ੍ਰਤਾਪ ਸਿੰਘ ਸਕੱਤਰ (ਕੋਆਰਡੀਨੇਟਰ) ਦੇ ਅਧਾਰਿਤ ਇੱਕ ਕਮੇਟੀ ਬਣਾਈ ਹੈ ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਣ ਸਤਿਕਾਰ ਨੂੰ ਲੱਗੀ ਢਾਅ ਦੇ ਮੱਦੇਨਜ਼ਰ ਇਸ ਮਾਮਲੇ ਵਿੱਚ ਦੋਸ਼ੀ ਖਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਪੰਥ ਵਿੱਚੋਂ ਛੇਕਣ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਛੋਆ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਨ, ਸ. ਪਰਮਜੀਤ ਸਿੰਘ ਰਾਏਪੁਰ, ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ