ਥਾਣਾ ਖਾਲੜਾ ਦੀ ਪੁਲਿਸ ਨੇ 1 ਵਿਅਕਤੀ ਨੂੰ 100 ਗ੍ਰਾਮ ਹੈਰੋਇੰਨ ਸਮੇਤ ਕਾਬੂ ਕੀਤਾ
ਐਸ ਐਸ ਪੀ ਤਰਨਤਾਰਨ ਅਭਿਮੰਨਿਊ ਰਾਣਾ ਜੀ ਵੱਲੋਂ ਮਾੜੇ ਅਨਸਰਾਂ ਅਤੇ ਨਜਾਇਜ਼ ਹਥਿਆਰਾ ਦੀ ਤਸਕਰੀ ਕਰਨ ਵਾਲੇ
ਤਸਕਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਅਜੇਰਾਜ ਸਿੰਘ ਐਸ.ਪੀ(ਡੀ) ਤਰਨ ਤਾਰਨ ਜੀ ਦੀ ਨਿਗਰਾਨੀ ਹੇਂਠ ਸਬ-ਇੰਸਪੈਕਟਰ ਬਲਰਾਜ ਸਿੰਘ
ਮੁੱਖ ਅਫਸਰ ਥਾਣਾ ਖਾਲੜਾ ਵੱਲੋਂ ਮਾੜੇ ਅਨਸਰਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ
ਇਲਾਕੇ ਵਿੱਚ ਭੇਜੀਆਂ ਗਈਆਂ ਸਨ। ਜਿਸ ਤਹਿਤ ਏ.ਐਸ.ਆਈ ਨਿਰਮਲ ਸਿੰਘ ਸਮੇਤ ਪੁਲਿਸ
ਪਾਰਟੀ ਥਾਣਾ ਖਾਲੜਾ ਤੋਂ ਪਿੰਡ ਡਲੀਰੀ ਆਦਿ ਵੱਲ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ
ਪਿੰਡ ਡਲੀਰੀ ਸੂਆ ਪਹੁੰਚੀ ਤਾਂ ਸਾਹਮਣੇ 1 ਨੌਜਵਾਨ ਤੁਰਿਆ ਆਉਂਦਾ ਦਿਖਾਈ ਦਿੱਤਾ। ਜਿਸ ਨੇ ਆਪਣੇ ਹੱਥ ਇੱਕ ਮੋਮੀ ਲਿਫਾਫਾ ਫੜਿਆ ਹੋਇਆ ਸੀ। ਜਿਸ ਨੂੰ ਸ਼ੱਕ ਦੀ ਬਿਨਾਹ ਕਾਬੂ ਕਰਕੇ ਜਿਹਨਾਂ ਦੀ ਤਲਾਸ਼ੀ ਹਸਬ ਜਾਬਤਾ ਅਮਲ ਵਿੱਚ
ਲਿਆਂਦੀ ਗਈ। ਤਲਾਸ਼ੀ ਦੌਰਾਨ ਸੂਰਤਾ ਸਿੰਘ ਉਰਫ ਸੂਰਤੀ ਪੁੱਤਰ ਦੇਸਾ ਸਿੰਘ ਦੀ
ਤਲਾਸ਼ੀ ਕਰਨ ਤੇ ਉਸ ਕੋਲੋ 100 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 203 ਮਿਤੀ
09.12.2024 21V/29/61/85 NDPS ACT
ਤਹਿਤ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਗ੍ਰਿਫਤਾਰ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ
ਹਾਂਸਲ ਕੀਤਾ ਜਾ ਰਿਹਾ ਹੈ ਦੌਰਾਨੇ ਰਿਮਾਂਡ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਾਨਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।