ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਿਆਰੀਆਂ ਪੂਰੀ ਜ਼ੋਰਾਂ ਸ਼ੋਰਾਂ ਨਾਲ ਕਰ ਲਈਆਂ ਹਨ। ਇਸ ਸਬੰਧੀ ਅਰਵਿੰਦ ਕੇਜਰੀਵਾਲ ਅੱਜ ਵੱਡਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕੀਤਾ ਔਰਤਾਂ ਨਾਲ ਵਾਅਦਾ ਪੂਰਾ ਕਰ ਦਿਆਂ ਹਰ ਮਹੀਨੇ ਔਰਤਾਂ ਲਈ 1000 ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਕੈਬਨਿਟ ਨੇ ਮਹਿਲਾ ਸਨਮਾਨ ਨੂੰ ਅੱਜ ਸਵੇਰੇ ਹੀ ਮਨਜ਼ੂਰੀ ਦੇ ਦਿੱਤੀ ਸੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਮੁੜ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਇਸ ਰਕਮ ਨੂੰ ਵਧਾ ਕੇ 2100 ਰੁਪਏ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕੈਬਨਿਟ ਦੀ ਹੋਈ ਮੀਟਿੰਗ ਵਿਚ ਇਸ ਸੰਬੰਧੀ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੀ ਹੋਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ 40-45 ਸੀਟਾਂ ਮਿਲਣਗੀਆਂ।
ਇਸ ਸਾਲ ਦਿੱਲੀ ਬਜਟ ਦੇ ਦੌਰਾਨ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ ਸੀ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਖ਼ਾਤੇ ਵਿੱਚ ਹਰ ਮਹੀਨੇ ਸਰਕਾਰ ਇੱਕ ਹਜ਼ਾਰ ਰੁਪਏ ਟਰਾਂਸਫ਼ਰ ਕਰੇਗੀ। ਅਪਣੇ ਕਈ ਚੋਣ ਪ੍ਰਚਾਰ ਰੈਲੀਆਂ ਦੌਰਾਨ ‘ਆਪ’ ਸੁਪਰੀਮੋ ਇਸ ਦਾ ਜ਼ਿਕਰ ਕਰ ਚੁੱਕੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਜਲਦ ਹੀ ਯੋਜਨਾ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।