ਸੁਖਬੀਰ ਬਾਦਲ ‘ਤੇ ਹਮਲਾ ਅਮਨ ਕਾਨੂੰਨ ਦਾ ਮਸਲਾ ਨਹੀਂ ਹੈ : ਭਗਵੰਤ ਮਾਨ
ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਪਰ ਨਰਾਇਣ ਸਿੰਘ ਚੌੜਾ ਵਲੋਂ ਕੀਤੇ ਹਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਪ੍ਰਤੀਕਰਮ
ਦਿਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਉਪਰ ਹਮਲਾ ਕਾਨੂੰਨ ਵਿਵਸਥਾ ਦਾ ਮਾਮਲਾ ਨਹੀਂ ਹੈ। ਇਹ ਕਿਸੇ ਭਾਵਨਾਵਾਂ ਵਿਚ ਆ ਕੇ ਹਮਲਾ ਕੀਤਾ ਗਿਆ ਹੈ ਜਿਸ ਦੀ ਪੁਲਿਸ ਪੂਰੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੇ ਮਾਮਲੇ ਵਿਚ ਪੰਜਾਬ ਦੇਸ਼ ਭਰ ਵਿਚੋਂ ਦੂਜੇ ਨੰਬਰ ਉਪਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਜਰਖੇਜ਼ ਹੈ ਇਸ ‘ਤੇ ਹਰ ਚੀਜ਼ ਪੈਦਾ ਹੋ ਸਕਦੀ ਹੈ ਪਰ ਨਫ਼ਰਤ ਦੇ ਬੀਜ ਕਦੇ ਪੈਦਾ ਨਹੀਂ ਹੋ ਸਕਦੇ।
ਸਾਰੇ ਭਾਈਚਾਰਿਆਂ ਦੇ ਲੋਕ ਮਿਲਜੁਲ ਕੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਭਾਵਨਾਵਾਂ ਵਿਚ ਆ ਕੇ ਕੀਤਾ ਗਿਆ ਹਮਲਾ ਹੈ ਪਰ ਅਸੀ ਕਿਸੇ ‘ਤੇ ਵੀ ਹਮਲਾ ਬਰਦਾਸ਼ਤ ਨਹੀਂ ਕਰਾਂਗੇ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਨੇ ਤਾਂ ਇਸ ਹਮਲੇ ਦੀ ਪੁਲਿਸ ਨੂੰ ਸੀਸੀਟੀਵੀ ਫੁਟੇਜ ਵੀ ਨਹੀਂ ਦਿਤੀ ਸੀ ਅਤੇ ਇਹ ਲੈਣ ਲਈ ਪੁਲਿਸ ਨੂੰ ਅਦਾਲਤ ਵਿਚ ਜਾਣਾ ਪਿਆ। ਮੁੱਖ ਮੰਤਰੀ ਨੇ ਇਹ ਵੀ ਦਸਿਆ ਕਿ ਹੁਣ ਫੁਟੇਜ਼ ਮਿਲ ਚੁੱਕੀ ਹੈ ਅਤੇ ਪੂਰੇ ਦੋ ਤਿੰਨ ਦਿਨ ਦੇ ਘਟਨਾਕ੍ਰਮ ਅਤੇ ਚੌੜਾ ਕਿਸ ਕਿਸ ਨੂੰ ਮਿਲਿਆ ਸੱਭ ਪ੍ਰਗਟਾਵੇ ਹੋ ਜਾਣਗੇ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।