Home » ਮਾਝਾ » ਹਾਰਟ ਅਟੈਕ ਕਾਰਨ ਸਕੂਲ ਦੀ ਵਿਦਿਆਰਥਣ ਦੀ ਹੋਈ ਮੌਤ!

ਹਾਰਟ ਅਟੈਕ ਕਾਰਨ ਸਕੂਲ ਦੀ ਵਿਦਿਆਰਥਣ ਦੀ ਹੋਈ ਮੌਤ! 

SHARE ARTICLE

222 Views

ਹਾਰਟ ਅਟੈਕ ਕਾਰਨ ਸਕੂਲ ਦੀ ਵਿਦਿਆਰਥਣ ਦੀ ਹੋਈ ਮੌਤ!

ਤਰਨਤਾਰਨ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਦੀ ਸਕੂਲ ਗਰਾਊਂਡ ਵਿੱਚ ਹੀ ਹਾਰਟ ਅਟੈਕ ਕਾਰਨ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ, ਵਿਦਿਆਰਥਣ ਸਕੂਲ ਦੇ ਗਰਾਊਂਡ ਵਿੱਚ ਹੀ ਦੌੜ ਲਗਾ ਰਹੀ ਸੀ ਤਾਂ, ਇਸੇ ਦੌਰਾਨ ਹੀ ਉਹਨੂੰ ਅਚਾਨਕ ਹਾਰਟ ਅਟੈਕ ਆ ਗਿਆ ਅਤੇ ਉਹ ਜ਼ਮੀਨ ਤੇ ਡਿੱਗ ਗਈ।

 

ਸੂਚਨਾ ਮਿਲਣ ਤੇ ਸਕੂਲ ਦੇ ਪ੍ਰਬੰਧਕਾਂ ਵੱਲੋਂ ਆਪਣੀ ਕਾਰ ਵਿੱਚ ਵਿਦਿਆਰਥਣ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।