ਹੌਲੈਂਡ 15 ਦਸੰਬਰ (ਖਿੜਿਆ ਪੰਜਾਬ) ਖਾਲਸਾ ਫਾਊਂਡੇਸ਼ਨ ਡੈਨਹਾਗ ਹਾਲੈਂਡ ਯੂਰੋਪ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਦੋ ਰੋਜ਼ਾ 25 ਅਤੇ 26 ਦਸੰਬਰ 2024 ਨੂੰ ਗੁਰਮਤਿ ਟ੍ਰੇਨਿੰਗ ਕੈਂਪ ਲਗਾਇਆ ਜਾ ਰਹਿਆ ਹੈ ਉਮਰ ਦੇ ਹਿਸਾਬ ਨਾਲ ਬੱਚਿਆਂ ਦੇ ਗਰੁੱਪ ਬਣਾਏ ਜਾਣਗੇ ਬੱਚਿਆਂ ਨੂੰ ਗੁਰਬਾਣੀ , ਗੁਰ ਇਤਿਹਾਸ, ਅਤੇ ਸਿੱਖ ਰਹਿਤ ਮਰਿਆਦਾ ਦੀ ਬੇਸਿਕ ਜਾਣਕਾਰੀ ਦਿੱਤੀ ਜਾਵੇਗੀ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਨਮਾਨਿਤ ਕੀਤਾ ਜਾਏਗਾ ਬੱਚਿਆਂ ਦੇ ਖਾਣ ਪੀਣ ਦਾ ਪ੍ਰਬੰਧ ਵੀ ਕਮੇਟੀ ਵਲੋ ਕੀਤਾ ਜਾਏਗਾ , ਸੋ ਪ੍ਰਬੰਧਕਾਂ ਵਲੋ ਸਾਰੀਆਂ ਹੀ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਵੱਧ ਤੋ ਵੱਧ ਬੱਚਿਆਂ ਨੂੰ ਇੱਸ ਗੁਰਮਤਿ ਟ੍ਰੇਨਿੰਗ ਕੈਂਪ ਵਿੱਚ ਭੇਜੋ ਤਾਂ ਜੋ ਬੱਚੇ ਗੁਰੂ ਸਾਹਿਬਾਨ ਜੀ ਦਾ ਇਤਿਹਾਸ ਤੇ ਗੁਰਬਾਣੀ ਨਾਲ ਜੁੜ ਸਕਣ ਤੇ ਗੁਰਬਾਣੀ ਤੋ ਪ੍ਰੇਰਨਾ ਲੈ ਕੇ ਚੰਗੇ ਇਨਸਾਨ ਬਣ ਸਕਣ ਬੱਚਿਆਂ ਨੂੰ ਗੁਰਦੁਆਰਾ ਕਮੇਟੀ ਵਲੋ ਉਤਸਾਹਿਤ ਕਰਨ ਲਈ ਇਨਾਮ ਵੀ ਦਿੱਤੇ ਜਾਣਗੇ ਜੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।