64 Views
ਤਰਨਤਾਰਨ ਦੇ ਰਹਿਣ ਵਾਲੇ ਟਰੱਕ ਡਰਾਈਵਰ ਦੀ ਹਰਿਆਣਾ ਨੇੜੇ ਐਕਸੀਡੈਂਟ ਦੌਰਾਨ ਹੋਈ ਮੌਤ
ਪੱਟੀ 17 ਦਸੰਬਰ (ਹੈਪੀ ਸਭਰਾ) ਪਿੰਡ ਸੰਗਤਪੁਰ ਦੇ ਰਹਿਣ ਵਾਲੇ ਟਰੱਕ ਡਰਾਈਵਰ ਗੁਰਦੇਵ ਸਿੰਘ ਦੀ ਹਰਿਆਣਾ ਨੇੜੇ ਖੜੇ ਟਿੱਪਰ ਵਿੱਚ ਟਰਾਲੇ ਦੀ ਟੱਕਰ ਹੋਣ ਕਾਰਨ ਮੌਕੇ ਤੇ ਹੋਈ ਮੌਤ. ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦੇ ਦਿੰਦੇ ਹੋਏ ਦੱਸਿਆ ਕਿ ਗੁਰਦੇਵ ਸਿੰਘ ਕੁਝ ਦਿਨ ਪਹਿਲਾਂ ਹੀ ਟਰੱਕ ਉੱਪਰ ਗਿਆ ਸੀ ਕੱਲ ਰਾਤ ਸਾਨੂੰ ਕਿਸੇ ਟਰੱਕ ਡਰਾਈਵਰ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੇ ਪੁੱਤਰ ਦੀ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ l ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੇਵ ਸਿੰਘ ਕਾਫੀ ਸਮੇਂ ਤੋਂ ਡਰਾਈਵਰੀ ਕਰ ਰਿਹਾ ਸੀ ਤੇ ਇੱਕ ਬਹੁਤ ਹੀ ਵਧੀਆ ਇਨਸਾਨ ਸੀ। ਜਿਸ ਦੇ ਦੋ ਛੋਟੇ ਛੋਟੇ ਬੱਚੇ ਹਨ ਬੇਟਾ ਆਕਾਸ਼ਦੀਪ ਸਿੰਘ ਡੇਢ ਸਾਲ ਦਾ ਅਤੇ ਬੇਟੀ ਗੁਰਨੂਰ ਕੌਰ ਅੱਠ ਸਾਲ ਦੀ ਹੈ ਉਨਾਂ ਦੱਸਿਆ ਕਿ ਡਰਾਈਵਰੀ ਦੇ ਸਿਰੋਂ ਹੀ ਘਰ ਦਾ ਪਾਲਣ ਪੋਸ਼ਣ ਕਰਦਾ ਸੀ ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਉਹਨਾਂ ਨੇ ਕਿਹਾ ਹੈ ਕਿ ਪ੍ਰਸ਼ਾਸਨ ਇਸ ਨੂੰ ਇਨਸਾਫ ਦੇਵੇ ਅਤੇ ਪਰਿਵਾਰ ਲੋੜਵੰਦ ਹੋਣ ਕਰਕੇ ਮਦਦ ਵੀ ਕੀਤੀ ਜਾਵੇ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।