ਤਰਨ ਤਾਰਨ 18 ਦਸੰਬਰ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ 21 ਦਸੰਬਰ ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਸਥਿਤ “ਗੁਰੂ ਨਾਨਕ ਆਡੀਟੋਰੀਅਮ” ਵਿੱਚ ਬੱਚਿਆਂ ਦਾ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜ ਸਾਲ ਤੋਂ ਲੈ ਕੇ ਨੌ ਸਾਲ ਤੱਕ ਦੇ ਬੱਚੇ ਬੱਚੀਆਂ ਭਾਗ ਲੈ ਸਕਦੇ ਹਨ। ਇਸ ਮੁਕਾਬਲੇ ਵਿੱਚ ਬੱਚਿਆਂ ਦੇ ਮਾਤਾ ਪਿਤਾ ਦਾ ਨਾਲ ਆਉਣਾ ਲਾਜ਼ਮੀ ਹੈ ਕਿਉਂਕਿ ਜਿਹੜੀ ਗਤੀਵਿਧੀ ਕਰਵਾਈ ਜਾਣੀ ਹੈ ਉਸ ਵਿੱਚ ਬੱਚਿਆਂ ਦੇ ਮਾਤਾ ਪਿਤਾ ਦਾ ਸ਼ਾਮਲ ਹੋਣਾ ਜਰੂਰੀ ਹੈ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ (ਜਰਮਨ),ਵਾਈਸ ਕਨਵੀਨਰ ਭਾਈ ਹਰਜੀਤ ਸਿੰਘ (ਆਸਟਰੇਲੀਆ), ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ , ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਜੋਨਲ ਇਨਚਾਰਜ ਭਿੱਖਵਿੰਡ ਭਾਈ ਗੁਰਜੰਟ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਮਾਤਾ ਪਿਤਾ ਵੱਲੋਂ ਸਟੇਜ ਤੇ ਬੱਚਿਆਂ ਦਾ ਜੂੜਾ ਕਰਕੇ ਸੋਹਣੀ ਦਸਤਾਰ ਜਾਂ ਦੁਮਾਲਾ ਦਿੱਤੇ ਹੋਏ ਸਮੇਂ ਵਿੱਚ ਉਸ ਦੇ ਸਿਰ ਤੇ ਸਜਾਇਆ ਜਾਏਗਾ। ਉਸ ਤੋਂ ਬਾਅਦ ਚੁਣੇ ਹੋਏ ਬੱਚਿਆਂ ਨੂੰ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਸਵਾਲ ਪੁੱਛੇ ਜਾਣਗੇ। ਸਹੀ ਜਵਾਬ ਦੇਣ ਅਤੇ ਆਪਣੀ ਅੰਦਰਲੀ ਕਲਾ ਨੂੰ ਪੇਸ਼ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਬਹੁਤ ਹੀ ਆਕਰਸ਼ਿਤ ਇਨਾਮ ਸਿਖਜ ਫੋਰ ਹਮਿਊਨਟੀ ਕੈਨੇਡਾ ਅਤੇ ਸੰਗਤ ਵੱਲੋਂ ਦਿੱਤੇ ਜਾਣਗੇ। ਬਾਕੀ ਸਾਰੇ ਬੱਚਿਆਂ ਨੂੰ ਹੌਸਲਾ ਅਫਜਾਊ ਇਨਾਮ ਦੇ ਕੇ ਨਿਵਾਜਿਆ ਜਾਏਗਾ। ਇਸ ਪ੍ਰੋਗਰਾਮ ਦੇ ਵਿੱਚ ਧਰਮ ਪ੍ਰਚਾਰ ਕਮੇਟੀ ਚੀਫ ਖਾਲਸਾ ਦੀਵਾਨ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਪ੍ਰਿੰਸੀਪਲ ਅਤੇ ਸਮੂਹ ਮੈਂਬਰ ਇਨਚਾਰਜ, ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਇਕਾਈ ਪੱਟੀ, ਧਰਮਵੀਰ ਸਿੰਘ ਪਟਵਾਰੀ, ਅਮਰਜੀਤ ਸਿੰਘ ਪੱਟੀ, ਹੀਰੋ ਹਾਂਡਾ ਏਜੰਸੀ ਪੱਟੀ ਵੱਲੋਂ ਭਰਪੂਰ ਸਹਿਯੋਗ ਕੀਤਾ ਗਿਆ ਹੈ। ਸੋ ਉਹਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਨਾਲ ਲੈ ਕੇ, ਉਹਨਾਂ ਨੂੰ ਖਾਲਸਾਈ ਲਿਬਾਸ ਵਿੱਚ ਤਿਆਰ ਕਰਕੇ ਦਸਤਾਰਾਂ ਦੁਮਾਲੇ ਨਾ ਲੈ ਕੇ, ਉਗਲ ਨਾਲ ਫੜ ਕੇ ਜਰੂਰ ਇਸ ਪ੍ਰੋਗਰਾਮ ਦੇ ਵਿੱਚ ਲੈ ਕੇ ਆਉਣ ਲਈ ਬੇਨਤੀ ਕੀਤੀ। ਇਸ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਸਿੱਖ ਕੌਮ ਦੇ ਮਹਾਨ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਦੇਹਰ, ਡਾਕਟਰ ਸਰਬਜੀਤ ਸਿੰਘ ਰੇਨਕਾ ਲੁਧਿਆਣਾ, ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਰਦਾਰ ਹਰਮਨਜੀਤ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ ਚੀਫ ਖਾਲਸਾ ਦੀਵਾਨ, ਪਰਮਜੀਤ ਸਿੰਘ ਆਹੂਜਾ, ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਕੁਹਾੜਕਾ, ਬਲਦੇਵ ਸਿੰਘ ਅਤੇ ਇਲਾਕੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਖੁਸ਼ਵਿੰਦਰ ਸਿੰਘ ਭਾਟੀਆ ਸਮੂਲੀਅਤ ਕਰਨਗੇ ਅਤੇ ਬੱਚਿਆਂ ਦੀ ਜ਼ਿੰਦਗੀ ਵਿੱਚ ਮਾਤਾ ਪਿਤਾ ਦੀ ਭੂਮਿਕਾ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਮੌਕੇ ਸੋਸਾਇਟੀ ਦੇ ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਹਰਪ੍ਰੀਤ ਸਿੰਘ ਆਕਾਸ਼ਦੀਪ ਸਿੰਘ ਮਨਦੀਪ ਸਿੰਘ ਘੋਲੀਆਂ ਕਲਾਂ ਜਗਦੀਸ਼ ਸਿੰਘ ਭਿੱਖੀਵਿੰਡ ਸਾਜਨ ਦੀਪ ਸਿੰਘ ਵਜ਼ੀਰ ਸਿੰਘ ਸੁਖਵਿੰਦਰ ਸਿੰਘ ਖਾਲੜਾ ਸਰਦਾਰ ਭਗਵਾਨ ਸਿੰਘ ਤਰਸੇਮ ਸਿੰਘ ਬਾਹਮੀ ਵਾਲਾ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।