ਬਠਿੰਡਾ 18 ਦਸੰਬਰ : ਸਾਬਕਾ ਅਕਾਲੀ ਆਗੂ ਵਲੋਂ ਇੱਕ ਆਪਣੇ ਫੇਸਬੁੱਕ ਅਕਾਊਂਟ ਉੱਤੇ ਵੀਡੀਓ ਜਨਤਕ ਕੀਤੀ ਗਈ ਸੀ ਇਸ ਵੀਡੀਓ ਵਿੱਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਜਾ ਰਹੀਆਂ ਸਨ। ਇਸ ਸਬੰਧੀ ਸਫਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ 27 ਸਕਿੰਟ ਦੀ ਵੀਡੀਓ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅਕਾਲੀ ਆਗੂ ਨੂੰ ਪੂਰੀ ਵੀਡੀਓ ਜਨਤਕ ਕਰਨੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ ਇਸ ਨਾਲ ਹੀ ਉਹਨਾਂ ਕਿਹਾ ਕਿ 2 ਦਸੰਬਰ ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਫੈਸਲਿਆਂ ਨੂੰ ਬਦਲਣ ਸੰਬੰਧੀ ਜੇਕਰ ਕੋਈ ਭਵਿੱਖ ਵਿੱਚ ਇਕੱਤਰਤਾ ਹੋਵੇਗੀ ਤੇ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਚ ਸ਼ਾਮਿਲ ਨਹੀਂ ਹੋਣਗੇ । ਉਹਨਾਂ ਕਿਹਾ ਕਿ ਪੂਰੀ ਵੀਡੀਓ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ, ਅਤੇ ਕਹਾਣੀ ਦਾ ਪਤਾ ਲੱਗ ਸਕੇ ਇਸ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਵੀਡੀਓ ਸਿਰਫ ਤੇ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਸੀ ਉਹਨਾਂ ਨੂੰ ਨਹੀਂ ਪਤਾ ਕਿ ਇਹ ਵੀਡੀਓ ਬਾਹਰ ਕਿਵੇਂ ਆਈ ਹੈ ਉਹਨਾਂ ਕਿਹਾ ਕਿ ਇਹ ਪੂਰੀ ਵੀਡੀਓ ਡੇਢ ਘੰਟੇ ਦੀ ਹੈ ਜਿਸ ਨੂੰ ਸੰਗਤਾਂ ਵਿੱਚ ਜਨਤਕ ਕੀਤਾ ਜਾਣਾ ਜਰੂਰੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।