ਅੰਮ੍ਰਿਤਸਰ 20 ਦਸੰਬਰ : ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਕਿਸੇ ਜਾਂਚ ਦੀ ਆੜ ਵਿੱਚ ਸੇਵਾਵਾਂ ਵਾਪਸ ਲੈਣ ਦਾ ਵਰਤਾਰਾ ਸਿੱਖ ਪੰਥ ਵਿੱਚ ਬਹੁਤ ਅਜੀਬ ਕਿਸਮ ਦੀ ਕਸਮਕਸ਼ ਪੈਦਾ ਕਰਨ ਵਾਲਾ ਹੈ ਵਰਤਮਾਨ ਹਾਲਾਤ ਸਿੱਖ ਪ੍ਰਬੰਧਕੀ ਸੰਸਥਾਵਾਂ ਦੀ ਕਾਬਲੀਅਤ ਨੂੰ ਪਰਖਣ ਵਾਲੇ ਹਨ ਤੇ ਸੰਸਥਾਵਾਂ ਨੂੰ ਨਿਰਮਲ ਭਉ ਤੇ ਨਿਰਵੈਰ ਭੂਮਿਕਾ ਦਾ ਪੱਲਾ ਫੜਨ ਦੀ ਲੋੜ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗਿਆਨੀ ਕੇਵਲ ਸਿੰਘ (ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ) ਨੇ ਕੀਤਾ ਉਹਨਾਂ ਕਿਹਾ ਕਿ ਅੱਜ ਸਿੱਖ ਸੰਸਾਰ ਵਿੱਚ ਇਹ ਚਰਚਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ਪੰਥਕ ਸਿਧਾਂਤ ਦੀ ਘੱਟ ਤੇ ਸਿਆਸੀ ਹਿੱਤਾਂ ਹੇਠ ਧੜੇ ਦੀ ਪੁਸ਼ਤਪਨਾਹੀ ਵਧ ਕਰਦੀ ਦਿਸਦੀ ਹੈ । ਇਸ ਚਰਚਾ ਦਾ ਗਰਮਾਉਣਾ ਖਤਰੇ ਦੀ ਘੰਟੀ ਹੈ। ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਯੋਗ ਨਹੀਂ ਹੈ, ਜਥੇਦਾਰ ਦੀ ਪਦਵੀ ਨੂੰ ਧਿਆਨ ਵਿੱਚ ਰੱਖਦਿਆਂ ਫੈਸਲੇ ਪੰਥਕ ਸਿਧਾਂਤਾਂ ਨਾਲ ਹੀ ਲੈਂਦੇ ਤਾਂ ਯੋਗ ਤਰਕੀਬ ਸੀ ਪਿਛਲੇ ਲੰਮੇ ਅਰਸੇ ਤੋਂ ਕਿਸੇ ਖਾਸ ਮਕਸਦ ਨਾਲ ਉਹਨਾਂ ਨੂੰ ਉਲਝਾਇਆ ਜਾ ਰਿਹਾ ਮਹਿਸੂਸ ਹੁੰਦਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।