ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ : ਫ੍ਰੀ ਸ਼ਿਪ ਕਾਰਡ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ 25 ਜਨਵਰੀ ਤੱਕ ਵਾਧਾ-ਡਿਪਟੀ ਕਮਿਸ਼ਨਰ
ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਅਪਲਾਈ ਕਰਕੇ ਵਜ਼ੀਫਾ ਸਕੀਮ ਦਾ ਲਾਭ ਪ੍ਰਾਪਤ ਕਰਨ ਦੀ ਕੀਤੀ ਅਪੀਲ
ਅਨੁਸੂਚਿਤ ਜਾਤੀਆਂ ਦੇ ਯੋਗ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮ ਦਾ ਲਾਭ ਦੇਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ. ਸੀ. ਸਟੂਡੈਂਟਜ਼ ਸਕੀਮ ਤਹਿਤ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੀਮ ਤਹਿਤ ਸਾਲ 2024-25 ਲਈ ਵਿਦਿਆਰਥੀਆਂ, ਵਿੱਦਿਅਕ ਸੰਸਥਾਵਾਂ ਤੇ ਸੈਂਕਸ਼ਨਿੰਗ ਅਤੇ ਲਾਗੂਕਰਤਾ ਵਿਭਾਗਾਂ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਦਾ ਰਿਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਸੀ੍ ਰਾਹੁਲ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਵਿਦਿਆਰਥੀਆਂ ਲਈ ਨਵੇਂ ਫ੍ਰੀ ਸ਼ਿਪ ਕਾਰਡਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 25 ਜਨਵਰੀ 2025 ਹੈ। ਇਸੇ ਤਰ੍ਹਾਂ ਸੰਸਥਾਵਾਂ ਵੱਲੋਂ ਤਰੁੱਟੀਆਂ ਦੂਰ ਕਰਨ ਉਪਰੰਤ ਮੁਕੰਮਲ ਕੇਸ (ਨਵੇਂ ਅਤੇ ਨਵਿਉਣਯੋਗ) ਅਪਰੂਵਿੰਗ ਅਥਾਰਟੀ/ਸੈਂਕਸ਼ਨਿੰਗ ਅਥਾਰਟੀਆਂ ਨੂੰ 31 ਜਨਵਰੀ, 2025 ਤੱਕ ਭੇਜੇ ਜਾ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਅਪਰੂਵਿੰਗ ਅਥਾਰਟੀ ਵੱਲੋਂ ਵਜ਼ੀਫੇ ਲਈ ਸਬੰਧਤ ਵਿਭਾਗਾਂ/ਸੈਂਕਸ਼ਨਿੰਗ ਵਿਭਾਗਾਂ ਨੂੰ ਆਨਲਾਈਨ ਪ੍ਰਸਤਾਵ ਭੇਜਣ ਦੀ ਆਖਰੀ ਮਿਤੀ 10 ਫਰਵਰੀ 2025 ਹੈ। ਜਦਕਿ ਸਬੰਧਤ ਵਿਭਾਗਾਂ/ਅਪਰੂਵਿੰਗ ਵਿਭਾਗਾਂ ਵੱਲੋਂ ਸਮਾਜਿਕ ਨਿਆਂ ਅਧਿਕਾਰਤਾ ਵਿਭਾਗ ਨੂੰ ਵਜ਼ੀਫੇ ਲਈ ਆਨਲਾਈਨ ਪ੍ਰਸਤਾਵ 15 ਫਰਵਰੀ, 2025 ਤੱਕ ਭੇਜੇ ਜਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਅਪਲਾਈ ਕਰਕੇ ਵਜ਼ੀਫਾ ਸਕੀਮ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਤਰਨ ਤਾਰਨ ਸੀ੍ ਬਿਕਰਮਜੀਤ ਸਿੰਘ ਪੁਰੇਵਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ|
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









