7 Views
ਥਾਣਾ ਝਬਾਲ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ 4 ਵਿਅਕਤੀਆਂ ਨੂੰ ਨਜਾਇਜ਼ ਪਿਸਤੋਲ,ਇੱਕ ਕਿਰਪਾਨ ਅਤੇ ਦੋ ਦਾਤਰ ਸਮੇਤ ਗਿਰਫ਼ਤਾਰ ਕੀਤਾ
ਮਾਨਯੋਗ ਸ੍ਰੀ ਅਭਿਮੰਨਿਊ ਰਾਣਾ ਐਸ.ਐਸ.ਪੀ ਤਰਨਤਾਰਨ ਜੀ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸ੍ਰੀ ਅਜੇਰਾਜ ਸਿੰਘ ਐਸ.ਪੀ(ਡੀ) ਅਤੇ ਸ੍ਰੀ ਕਮਲਮੀਤ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਸਿਟੀ ਤਰਨ ਤਾਰਨ ਜੀ ਦੀ ਨਿਗਰਾਨੀ ਹੇਂਠ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਅਫਸਰ ਥਾਣਾ ਝਬਾਲ ਵੱਲੋਂ ਲੁੱਟਾਂ ਖੋਹਾਂ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿੱਚ ਭੇਜੀਆਂ ਗਈਆਂ ਸਨ।ਜਿਸ ਤਹਿਤ ਥਾਣਾ ਝਬਾਲ ਦੀ ਪੁਲਿਸ ਪਾਰਟੀ ਨੇ ਦੌਰਾਨੇ ਨਾਕਾਬੰਦੀ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇੱਕ ਗੈਂਗ ਬਣਾਇਆ ਹੋਇਆ ਜੋ ਲੁੱਟਾਂ ਖੋਹਾਂ ਨੂੰ ਇੰਜਾਮ ਦਿੰਦੇ ਹਨ,ਜੋ ਹੁਣ ਦਾਣਾ ਮੰਡੀ ਝਬਾਲ ਵਿੱਚ ਬੈਠ ਕੇ ਬੈਂਕ ਲੁੱਟਣ ਦੀਆਂ ਸਲਾਹਾ ਕਰ ਰਹੇ ਹਨ। ਜਿਹਨਾਂ ਨੂੰ ਪੁਲਿਸ ਪਾਰਟੀ ਨੇ ਦਾਣਾ ਮੰਡੀ ਨੂੰ ਘੇਰਾ ਪਾਕੇ ਕਾਬੂ ਕਰਕੇ ਉਹਨਾਂ ਦਾ ਨਾਮ ਪਤਾ ਪੁੱਛਿਆ ਗਿਆ। ਜਿਹਨਾਂ ਵਿੱਚੋ ਪਹਿਲੇ ਵਿਅਕਤੀ ਨੇ ਆਪਣਾ ਨਾਮ ਪਰਗਟ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਠੱਠਗੜ, ਦੂਸਰੇ ਵਿਅਕਤੀ ਨੇ ਆਪਣਾ ਨਾਮ ਸੰਜੂ ਪੁੱਤਰ ਅੰਗਰੇਜ ਸਿੰਘ ਵਾਸੀ ਐਮਾ ਕਲਾ, ਤੀਸਰੇ ਵਿਅਕਤੀ ਨੇ ਆਪਣਾ ਨਾਮ ਜਸ਼ਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਐਮਾ ਕਲਾ ਅਤੇ ਚੌਥੇ ਵਿਅਕਤੀ ਨੇ ਆਪਣਾ ਨਾਮ ਰਘਵਿੰਦਰ ਸਿੰਘ ਰਾਹੁਲ
ਪੁੱਤਰ ਦਿਲਬਾਗ ਸਿੰਘ ਪੱਕਾ ਕਿਲਾ ਝਬਾਲ ਦੱਸਿਆ। ਜਿਹਨਾਂ ਦੀ ਤਲਾਸੀ ਦੋਰਾਨ ਉਕਤ ਵਿਅਕਤੀਆਂ ਦੀ ਪਾਸੋਂ ਕੁੱਲ ਇੱਕ ਨਜਾਇਜ਼ ਪਿਸਤੋਲ ਸਮੇਤ 4 ਰੌਂਦ ਜਿੰਦਾ, ਇੱਕ ਕਿਰਪਾਨ ਅਤੇ ਦੋ ਦਾਤਰ ਬ੍ਰਾਮਦ ਕਰਕੇ ਇਹਨਾਂ ਖਿਲਾਫ਼ ਮੁਕੱਦਮਾ ਨੰਬਰ 255 – 310(4)/310(5) -25/54/59 ਤਹਿਤ ਮਾਮਲਾ ਥਾਣਾ ਝਬਾਲ ਦਰਜ਼ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹਨਾਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ। ਦੌਰਾਨੇ ਰਿਮਾਂਡ ਇਹਨਾਂ ਦੋਸ਼ੀਆਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।