Home » ਸੰਸਾਰ » ਜਰਮਨੀ » ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ । ਕੌਮੀ ਦਸਤਾਰ ਦਿਵਸ ਵਿੱਚ ਬੱਚਿਆਂ ਨੌਜਵਾਨਾਂ ਅਤੇ ਬੀਬੀਆਂ ਨੇ ਵੱਧ ਚੜ ਕੇ ਲਿਆ ਹਿੱਸਾ।

ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ । ਕੌਮੀ ਦਸਤਾਰ ਦਿਵਸ ਵਿੱਚ ਬੱਚਿਆਂ ਨੌਜਵਾਨਾਂ ਅਤੇ ਬੀਬੀਆਂ ਨੇ ਵੱਧ ਚੜ ਕੇ ਲਿਆ ਹਿੱਸਾ।

SHARE ARTICLE

274 Views

ਕੌਲਨ 30 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ 23 ਤਰੀਕ ਤੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤੀ ਸਮਾਗਮਾਂ ਦੀ ਲੜੀ ਕੀਤੀ , ਜਿਸ ਵਿੱਚ ਇਤਿਹਾਸ ਦੀ ਵਿਚਾਰ ਲਗਾਤਾਰ 23 ਤਰੀਕ ਤੋਂ 26 ਤਰੀਕ ਤੱਕ ਕੀਤੀ ਗਈ। ਉਸ ਤੋਂ ਬਾਅਦ 29 ਦਸੰਬਰ ਅਖੰਡ ਪਾਠ ਸਾਹਿਬ ਦਾ ਭੋਗ ਉਪਰੰਤ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਹੁੰਚੇ ਹਜੂਰੀ ਰਾਗੀ ਭਾਈ ਸਰਵਣ ਸਿੰਘ ਬਾਬਾ ਬਕਾਲਾ ਨੇ ਸ਼ਬਦ ਕੀਰਤਨ ਕੀਤਾ ਅਤੇ ਗਿਆਨੀ ਜਗਜੀਤ ਸਿੰਘ ਚੀਮਾਂ ਵੱਲੋਂ ਕਥਾ ਵਿਚਾਰਾਂ ਦੀ ਸਾਂਝ ਕੀਤੀ ਗਈ , ਵਿਸ਼ੇਸ਼ ਤੌਰ ਤੇ ਬੱਚਿਆਂ ਅਤੇ ਨੌਜਵਾਨਾਂ ਦਾ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ , ਨੌਜਵਾਨਾਂ ਅਤੇ ਭੈਣਾਂ ਨੇ ਸ਼ਮੂਲੀਅਤ ਕੀਤੀ , ਉਹਨਾਂ ਨੇ ਕਲਗੀਧਰ ਦਸ਼ਮੇਸ਼ ਪਿਤਾ ਜੀ ਦੇ ਸਾਹਿਬਜ਼ਾਦਿਆਂ ਦੇ ਪ੍ਰਤੀ ਪਿਆਰ ਦਾ ਸਬੂਤ ਦਿੱਤਾ , ਨੌਜਵਾਨਾਂ ਨੂੰ ਪੂਰਨ ਤੌਰ ਤੇ ਦਸਤਾਰ ਦੇ ਲਈ ਵੀ ਪ੍ਰੇਰਿਤ ਕੀਤਾ , ਕਿ ਦਸਤਾਰ ਜੌ ਹੈ ਇਹ ਸਾਡੇ ਸਿਰ ਦਾ ਤਾਜ ਹੈ । ਇਸ ਵਕਤ ਗੁਰਦੁਆਰਾ ਸਾਹਿਬ ਵਲੋਂ ਸਾਰੀ ਸੰਗਤ ਨੂੰ ਪ੍ਰੇਰਿਤ ਕੀਤਾ ਗਿਆ ਕਿ ਜੋ ਗੁਰਦੁਆਰਾ ਸਾਹਿਬ ਵਿਖੇ ਪੰਜਾਬੀ ਸਿੱਖ ਵੀਰ ਆਉਂਦੇ ਹਨ ਆਕੇ ਸਿਰ ਤੇ ਪਟਕਾ ਲੈਂਦੇ ਹਨ ਉਹਨਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਸਿਰ ਤੇ ਦਸਤਾਰ ਸਜਾ ਕੇ ਆਇਆ ਕਰਨ ਬੀਬੀਆਂ ਭੈਣਾਂ ਵੀ ਘਰਾਂ ਤੋਂ ਚੁੰਨੀ ਲੈ ਕੇ ਸਿਰ ਤੇ ਆਇਆ ਕਰਨ ਤੇ ਜੋ ਪਟਕੇ ਹਨ ਉਹ ਕੇਵਲ ਗੈਰ ਮੱਤ ਵਾਲੇ ਵਿਆਕਤੀਆਂ ਵੀਰਾਂ ਭੈਣਾਂ ਲਈ ਹੀ ਹੋਣਗੇ । ਇਸ ਮੌਕੇ ਬੱਚਿਆਂ,ਨੌਜਵਾਨਾਂ ਤੋਂ ਇਲਾਵਾ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀਆਂ ਭਰ ਕੇ ਗੂਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਗੁਰੂ ਕਾ ਲੰਗਰ ਅਤੁੱਟ ਵਰਤਿਆ, ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਵਕਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਪੰਜਾਬ ਤੋਂ ਆਏ ਰਾਗੀ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ