ਜਰਮਨੀ 5 ਜਨਵਰੀ (ਖਿੜਿਆ ਪੰਜਾਬ)- ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਸਾਹਿਬ-ਏ-ਕਮਾਲ, ਅੰਮ੍ਰਿਤ ਦੇ ਦਾਤੇ, ਸਰਬੰਸਦਾਨੀ, ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਦਿਹਾੜਾ ਸਿੱਖਾਂ ਦੇ ਆਪਣੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ 23 ਪੋਹ, ਸੰਮਤ 556 , 5 ਜਨਵਰੀ ਦਿਨ ਐਤਵਾਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਗੁਰਪੁਰਬ ਨੂੰ ਸਮਰਪਿਤ ਰਖਵਾਏ ਗਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦਿਵਾਨ ਸਜਾਏ ਗਏ। ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਚਮਕੋਰ ਸਿੰਘ, ਭਾਈ ਗੁਰਨਿਸ਼ਾਨ ਸਿੰਘ, ਭਾਈ ਲਖਬੀਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਉਪਰੰਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦਦੀ ਗੁਰਮਤਿ ਕਲਾਸ ਦੇ ਬੱਚਿਆਂ ਵੱਲੋਂ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚਿਆ ਰਾਗੀ ਜੱਥਾ ਭਾਈ ਬਲਦੇਵ ਸਿੰਘ ਖਾਲਸਾ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਏ। ਇਸ ਉਪਰੰਤ ਸਿੱਖ ਚਿੰਤਕ, ਵਿਦਵਾਨ ਪ੍ਰਚਾਰਕ ਭਾਈ ਪਰਮਪਾਲ ਸਿੰਘ ਸਭਰਾ ਨੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਰਸ਼ਨ ਕਰਵਾਉਂਦੇ ਸਿਧਾਂਤਕ ਨੁਕਤੇ ਸਾਂਝੇ ਕੀਤੇ। ਉਹਨਾਂ ਸੰਗਤਾਂ ਨੂੰ ਅੰਮ੍ਰਿਤਧਾਰੀ ਹੋ ਕੇ, ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕੀਤੀ। ਇਸ ਸਮੇਂ ਬੇਅੰਤ ਸੰਗਤਾਂ ਬੜੇ ਉਤਸ਼ਾਹ ਨਾਲ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜਥਾ ਭਾਈ ਬਲਦੇਵ ਸਿੰਘ ਹੋਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ, ਇਸ ਵਕਤ ਪਿਛਲੇ 10 ਦਿਨਾਂ ਤੋਂ ਗਤਕਾ ਟ੍ਰੇਨਿੰਗ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਉਤਸ਼ਾਹ ਵਧਾਉ ਇਨਾਮ ਦੇ ਕੇ ਵੀ ਸਨਮਾਨਿਤ ਕੀਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









