Home » ਸੰਸਾਰ » ਜਰਮਨੀ » ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਲਾਇਪਸ਼ਿਗ ਜਰਮਨੀ ਵਿਖੇ ਮੂਲ ਨਾਨਕਸ਼ਾਹੀ ਅਨੁਸਾਰ ਮਨਾਇਆ ਗਿਆ । ਸੰਗਤਾਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਵੰਡਿਆ ਗਿਆ ।

ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਲਾਇਪਸ਼ਿਗ ਜਰਮਨੀ ਵਿਖੇ ਮੂਲ ਨਾਨਕਸ਼ਾਹੀ ਅਨੁਸਾਰ ਮਨਾਇਆ ਗਿਆ । ਸੰਗਤਾਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਵੰਡਿਆ ਗਿਆ ।

SHARE ARTICLE

205 Views

ਜਰਮਨੀ 6 ਜਨਵਰੀ (ਖਿੜਿਆ ਪੰਜਾਬ) ਸਾਹਿਬੇ ਕਮਾਲ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨਾਨਕਸ਼ਾਹੀ ਕੈਲੰਡਰ ਮੂਲ (2003) ਮੁਤਾਬਕ 23 ਪੋਹ 5 ਜਨਵਰੀ ਨਿਯਤ ਤਾਰੀਖ ਅਨੁਸਾਰ ਹਰ ਸਾਲ ਦੀ ਤਰ੍ਹਾਂ ਸਮੂਹ ਸਾਧ ਸੰਗਤ ਵੱਲੋ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ ਵਿਖੇ ਮਨਾਇਆ ਗਿਆ ਹੈ । ਇਸ ਸਬੰਧ ਵਿੱਚ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਐਤਵਾਰ ਸਵੇਰੇ ਠੀਕ 10 ਵਜੇ ਹੋਈ, ਬਾਅਦ ਵਿੱਚ ਸੁਖਮਨੀ ਸਾਹਿਬ ਦਾ ਪਾਠ ਹੋਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਜਗਜੀਤ ਸਿੰਘ ਜੱਗੀ, ਭਾਈ ਜਸਵੀਰ ਸਿੰਘ ਤੇਜੱਸਵੀ ਦਾ ਕਵੀਸ਼ਰੀ ਜੱਥਾ ਨੇ ਸੰਗਤ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ । ਭਾਈ ਭੁਪਿੰਦਰ ਸਿੰਘ ਨੇ ਸ਼ਬਦ ਕੀਰਤਨ ਕੀਤਾ। ਭਾਈ ਰਵਿੰਦਰ ਸਿੰਘ ਆਲਮਗੀਰ ਵਲੋਂ ਸਟੇਜ ਸਕੱਤਰ ਦੀ ਸੇਵਾ ਨਿਭਾਈ ਅਤੇ ਦੱਸਿਆ ਕਿ ਹਰ ਸਾਲ ਦੀ ਤਰ੍ਹਾ ਸਿੱਖ ਸੰਦੇਸ਼ਾ ਜਰਮਨੀ ਭਾਈ ਜਗਦੀਸ਼ ਸਿੰਘ ਆਖਨ ਵੱਲੋ ਸਮੂਹ ਗੁਰਦੁਆਰਾ ਸਾਹਿਬਾਨ ਜਰਮਨੀ ਵਿੱਚ ਸ਼ਬਦ ਸੁਰਤਿ ਸੁਮੇਲ ਪ੍ਰਚਾਰ ਵਹੀਰ ਯੂਰਪ ਦੇ ਸਹਿਯੋਗ ਨਾਲ ਨਾਨਕਸ਼ਾਹੀ ਕੈਲੰਡਰ ਮੂਲ ਲਾਗੂ 2003 ਅਨੁਸਾਰ ਈਸਵੀ ਸਾਲ 2025 ਦਾ ਕੈਲੰਡਰ ਤਿਆਰ ਕਰਕੇ ਵੰਡਿਆ ਗਿਆ ਹੈ। ਇਸ ਮੌਕੇ ਸ.ਬਲਦੇਵ ਸਿੰਘ ਬਾਜਵਾ ਪ੍ਰਧਾਨ ਗੁਰਦੁਆਰਾ ਸਾਹਿਬ ਨੇ ਸੰਗਤ ਨੂੰ ਸੰਬੋਧਨ ਕਰਦਿਆ ਦੱਸਿਆ ਕੇ ਇਸ ਸਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 24 ਮਾਰਚ ਦਿਨ ਸੋਮਵਾਰ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਲਾਇਪਸ਼ਿਗ ਸੈਂਟਰ ਸ਼ਹਿਰ ਵਿੱਚ ਸਜਾਇਆ ਜਾਵੇਗਾ । ਕਵੀਸ਼ਰ ਭਾਈ ਜਗਜੀਤ ਸਿੰਘ ਜੱਗੀ ਦੇ ਜੱਥਾ ਦਾ ਧੰਨਵਾਦ ਕਰਦੇ ਸਮੂਹ ਸਾਧ ਸੰਗਤ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆ ਬਹੁਤ ਬਹੁਤ ਵਧਾਈਆਂ ਦਿੰਦਿਆਂ ਦੱਸਿਆ ਕੇ ਗੁਰਦੁਆਰਾ ਸਾਹਿਬ ਲਾਇਪਸ਼ਿਗ ਵਿੱਚ ਨਾਨਕਸ਼ਾਹੀ ਕੈਲੰਡਰ ਮੂਲ ਅਨੁਸਾਰ ਹੀ ਸਾਰੇ ਸਮਾਗਮ ਹੁੰਦੇ ਹਨ ਸਮੂਹ ਸਾਧ ਸੰਗਤ ਨੂੰ ਨਾਨਕਸ਼ਾਹੀ ਕੈਲੰਡਰ ਨਾਲ ਲੈ ਕੇ ਜਾਣ ਦੀ ਅਪੀਲ ਕੀਤੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ