197 Views
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਜਗਤਾ ਜੀ ਖਾਲੜਾ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਖਾਲੜਾ ਦੀ ਸੰਗਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਗਿਆ। ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਰਸਤੇ ਵਿੱਚ ਗੁਰੂਦਆਰਾ ਪਹਿਲੀ ਪਾਤਸ਼ਾਹੀ ਖਾਲੜਾ, ਕਲਗ਼ੀਧਰ ਸਿੰਘ ਸਭਾ ਖਾਲੜਾ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਪ੍ਰਬੰਧਕ ਕਮੇਟੀ ਵੱਲੋਂ ਅਤੇ ਬਜਾਰ ਵਿੱਚ ਥਾਂ-ਥਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਜਿਸ ਵਿੱਚ ਬਰੈੱਡ ਪਕੌੜਿਆਂ, ਦੁੱਧ, ਗੁਰੂ ਕੇ ਲੰਗਰ ਲਗਾਏ ਗਏ।
ਗੁਰਦੁਆਰਾ ਬਾਬਾ ਜਗਤਾ ਜੀ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਨੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂੰਹ ਸੰਗਤਾ ਨੂੰ ਵਧਾਈ ਦਿੱਤੀ ਉਹਨਾਂ ਕਿਹਾ ਕਿ ਅੱਜ ਰਾਤ ਗੁਰੂਦਆਰਾ ਸਾਹਿਬ ਵਿਖੇ ਰਾਤਰੀ ਦੇ ਦੀਵਾਨ ਸੱਜਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਕਵੀਸ਼ਰੀ ਜਥੇ ਪਹੁੰਚ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੇਵਾਦਾਰਾਂ ਨੇ ਨਗਰ ਕੀਰਤਨ ਵਿੱਚ ਵੱਖ ਵੱਖ ਸੇਵਾਵਾਂ ਨਿਭਾਈਆਂ ਉਹਨਾਂ ਸਭ ਦਾ ਧੰਨਵਾਦ ਕੀਤਾ l
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









