Home » ਸੰਸਾਰ » ਜਰਮਨੀ » ਗੁਰਦੁਆਰਾ ਸਿੰਘ ਸਭਾ ਕੈਬਨਿਸਟ ਵਿਖੇ ਮਨਾਇਆ ਦਸ਼ਮੇਸ਼ ਪਿਤਾ ਜੀ ਦਾ ਗੁਰਪੁਰਬ ਦਿਹਾੜਾ । ਸੰਗਤਾਂ ਵਿੱਚ ਵੰਡਿਆ ਗਿਆ ਮੂਲ ਨਾਨਕਸ਼ਾਹੀ ਕੈਲੰਡਰ।

ਗੁਰਦੁਆਰਾ ਸਿੰਘ ਸਭਾ ਕੈਬਨਿਸਟ ਵਿਖੇ ਮਨਾਇਆ ਦਸ਼ਮੇਸ਼ ਪਿਤਾ ਜੀ ਦਾ ਗੁਰਪੁਰਬ ਦਿਹਾੜਾ । ਸੰਗਤਾਂ ਵਿੱਚ ਵੰਡਿਆ ਗਿਆ ਮੂਲ ਨਾਨਕਸ਼ਾਹੀ ਕੈਲੰਡਰ।

SHARE ARTICLE

264 Views

ਜਰਮਨੀ 7 ਜਨਵਰੀ (ਖਿੜਿਆ ਪੰਜਾਬ) ਗੁਰਦੁਆਰਾ ਸਿੰਘ ਸਭਾ ਕੈਮਨਿਸਟ ਜਰਮਨੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ ਬੜੀ ਖੁਸ਼ੀ ਪੂਰਵਕ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਹੀ ਮਨਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਬੱਚਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਅਤੇ ਸੁਰਜੀਤ ਸਿੰਘ ਜੀ ਨੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਛੋਟੇ ਛੋਟੇ ਬੱਚਿਆਂ ਨੇ ਮੂਲ ਮੰਤਰ ਅਤੇ ਇਤਿਹਾਸਕ ਕਵਿਤਾਵਾਂ ਸੁਣਾ ਕੇ ਸੰਗਤਾਂ ਨਾਲ ਸਾਂਝ ਪਾਈ । ਗੁਰਦੁਆਰਾ ਪ੍ਰਬੰਧਕ ਕਮੇਂਟੀ ਨੇ ਆਈਆ ਸਮੂਹ ਸੰਗਤਾ ਦਾ ਅਤੇ ਸਾਰੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੌਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ ਅਤੇ ਸਾਰੀਆਂ ਸੰਗਤਾਂ ਵਿੱਚ ਵੰਡਿਆ ਗਿਆ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਉਥੇ ਭਾਈ ਜਗਦੀਸ਼ ਸਿੰਘ ਸਿੱਖ ਸੰਦੇਸ਼ਾ ਜਰਮਨੀ ਵਾਲੇ ਜਿਨਾਂ ਨੇ ਕੈਲੰਡਰ ਤਿਆਰ ਕਰਨ ਵਿੱਚ ਦਿਨ ਰਾਤ ਦੀ ਮਿਹਨਤ ਕੀਤੀ ਉਹਨਾਂ ਨੂੰ ਕਿਹਾ ਕਿ ਅਸੀਂ ਹਰ ਸਾਲ ਹੀ ਇਸ ਕੈਲੰਡਰ ਨੂੰ ਤਿਆਰ ਕਰਨ ਵਿੱਚ ਆਪਦਾ ਪੂਰਾ ਸਹਿਯੋਗ ਦਿਆਂਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਸਾਰੇ ਦਿਨ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਮਨਾਏ ਜਾਣਗੇ। ਇਹ ਸਾਰਾ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ