ਚੰਡੀਗੜ੍ਹ 10 ਜਨਵਰੀ (ਖਿੜਿਆ ਪੰਜਾਬ) ਗਾਇਕ ਤੇ ਗੀਤਕਾਰ ਵਿੱਕੀ ਧਾਲੀਵਾਲ ਪੰਜਾਬੀ ਸੰਗੀਤਕ ਖੇਤਰ ਵਿੱਚ ਆਪਣੇ ਲਿਖੇ ਅਤੇ ਗਾਏ ਹਿੱਟ ਗੀਤਾਂ ਨਾਲ ਨਿਰੰਤਰ ਚਰਚਾਵਾਂ ਵਿੱਚ ਹਨ। ਪਰ ਅੱਜ ਵਿੱਕੀ ਧਾਲੀਵਾਲ ਸੰਗੀਤ ਤੋਂ ਹੱਟ ਕੇ ਇੱਕ ਇਨਸਾਨੀਅਤ ਦੇ ਨੇਕ ਕਾਰਜ ਨਾਲ ਹਰ ਪਾਸੇ ਚਰਚਾ ਵਿੱਚ ਹਨ। ਦੱਸ ਦਈਏ ਕਿ ਵਿੱਕੀ ਧਾਲੀਵਾਲ ਵਲੋਂ ਆਪਣੇ ਸ਼ੋਅ ਤੇ ਜਾਂਦਿਆ ਜਲੰਧਰ ਨੇੜੇ ਭਾਖੜਾ ਨਹਿਰ ਵਿੱਚ ਕਾਰ ਸਮੇਤ ਡਿੱਗੇ ਬਜ਼ੁਰਗ ਜੌੜੇ ਦੀ ਜਾਨ ਬਚਾਈ ਗਈ ਹੈ। ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਅਤੇ ਲੋਕਾਂ ਅਤੇ ਪ੍ਰਸ਼ੰਸਕਾਂ ਵਲੋਂ ਵਿੱਕੀ ਧਾਲੀਵਾਲ ਵਲੋਂ ਕੀਤੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਦੁਆਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਵਿੱਕੀ ਧਾਲੀਵਾਲ ਨਾਲ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਹੈਪੀ ਬਲ ਤੁਲੇਵਾਲ ਵੀ ਮੌਜੂਦ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।