Home » ਪੰਜਾਬ » ਪੰਜਾਬ ਕੋਲ ਇੱਕ ਵੀ ਵਾਧੂ ਪਾਣੀ ਬੂੰਦ ਨਹੀਂ- ਭਗਵੰਤ ਮਾਨ

ਪੰਜਾਬ ਕੋਲ ਇੱਕ ਵੀ ਵਾਧੂ ਪਾਣੀ ਬੂੰਦ ਨਹੀਂ- ਭਗਵੰਤ ਮਾਨ

SHARE ARTICLE

47 Views

ਪੰਜਾਬ ਕੋਲ ਇੱਕ ਵੀ ਵਾਧੂ ਪਾਣੀ ਬੂੰਦ ਨਹੀਂ- ਭਗਵੰਤ ਮਾਨ

ਖੱਟਰ ਨਾਲ ਮੀਟਿੰਗ ਰਹੀ ਬੇਸਿੱਟਾ

 

 

 

 

SYL ਵਿਵਾਦ ਤੇ ਅੱਜ ਸੀਐਮ ਭਗਵੰਤ ਮਾਨ ਅਤੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਵਿਚਾਲੇ ਅਹਿਮ ਮੀਟਿੰਗ ਹੋਈ, ਜੋ ਕਿ ਬੇਸਿੱਟਾ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ਸਾਡੇ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ, ਇਸ ਸਮੇਂ ਸਤਲੁਜ ਦਰਿਆ ਇੱਕ ਨਾਲੇ ਵਿਚ ਤਬਦੀਲ ਹੋ ਚੁੱਕਿਆ ਹੈ। SYL ਵਿਵਾਦ ਤੇ ਸਾਡਾ ਸਟੈਂਡ ਕਾਇਮ ਹੈ, ਪੰਜਾਬ ਕੋਲ ਵਾਧੂ ਪਾਣੀ ਹੈ ਹੀ ਨਹੀਂ। ਸੀਐਮ ਮਾਨ ਨੇ ਕਿਹਾ ਕਿ, ਮੀਟਿੰਗ ਵਿਚ ਸ਼ਾਮਲ ਹੋਏ ਕੇਂਦਰੀ ਮੰਤਰੀ ਨੇ ਵੀ ਮੰਨਿਆ ਕਿ, ਪੰਜਾਬ ਡਾਰਕ ਜੋਨ ਵਿਚ ਚਲਿਆ ਗਿਆ ਹੈ। ਪੰਜਾਬ ਦਾ 70 ਫ਼ੀਸਦੀ ਹਿੱਸਾ ਡਾਰਕ ਜੋਨ ਵਿਚ ਬਦਲ ਚੁੱਕਿਆ ਹੈ। ਸੀਐਮ ਮਾਨ ਨੇ ਕਿਹਾ ਕਿ, ਜਦੋਂ ਸਾਡੇ ਕੋਲ ਪਾਣੀ ਹੀ ਨਹੀਂ, ਫਿਰ ਨਹਿਰ ਦਾ ਕੀ ਕਰਨਾ ਹੈ। ਭਗਵੰਤ ਮਾਨ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ, ਅਸੀਂ 4 ਜਨਵਰੀ ਨੂੰ ਸੁਪਰੀਮ ਕੋਰਟ ਵਿਚ ਜਵਾਬ ਦਿਆਂਗੇ, ਸਾਡੇ ਕੋਲ ਪਾਣੀ ਹੀ ਨਹੀਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।