ਪੰਜਾਬੀ ਲਿਖਾਰੀ ਸਭਾ (ਰਜਿ) ਜਲੰਧਰ ਦੇ ਚੇਅਰਮੈਨ ਅਤੇ ਪ੍ਰਸਿੱਧ ਪੰਥਕ ਕਵੀ ਪ੍ਰੋ ਦਲਬੀਰ ਸਿੰਘ ਰਿਆੜ ਦੇ ਦਾਮਾਦ ਸ੍ਰ ਅਤਿੰਦਰਜੀਤ ਸਿੰਘ ਰੰਧਾਵਾ (ਗੋਲਡੀ) ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੇ ਨੂੰ ਛੱਡ ਗਏ। ਉਹਨਾਂ ਨਮਿੱਤ ਸਹਿਜ ਪਾਠ ਅਤੇ ਅੰਤਮ ਅਰਦਾਸ ਮਿਤੀ 18.1.2025 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਿਨਿਊ ਬਲਾਕ ਏ ਅਮ੍ਰਿਤਸਰ ਵਿਖੇ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਹੋਵੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









