222 Views
ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਐਸ ਐਸ ਪੀ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।
ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸਪੀ (ਡੀ) ਅਜੈਰਾਜ ਸਿੰਘ, ਡੀਐਸਪੀ (ਡੀ) ਰਾਜਿੰਦਰ ਮਿਨਹਾਸ ਅਤੇ ਡੀਐਸਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਭਾਈ ਲੱਧੂ ਦੇ ਖੇਤਰ ਵਿੱਚੋਂ 5 ਕਿਲੋ ਹੈਰੋਇਨ ਸਮੇਤ ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
ਐਸਐਸਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਵਿਅਕਤੀ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।
ਇਸ ਸਬੰਧੀ ਥਾਣਾ ਸਦਰ ਪੱਟੀ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਐਫਆਈਆਰ ਨੰਬਰ 06 ਮਿਤੀ 15 ਜਨਵਰੀ, 2025 ਨੂੰ ਦਰਜ ਕੀਤੀ ਗਈ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









