Home » ਸੰਸਾਰ » ਜਰਮਨੀ » ਕਿਸਾਨੀ ਸੰਘਰਸ਼ , ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਦੇ ਹੱਕ ਤੇ ਯੂਏਪੀਏ ਵਰਗੇ ਕਾਲੇ ਕਾਨੂੰਨ ਦੇ ਵਿਰੋਧ ਵਿੱਚ 26 ਜਨਵਰੀ ਨੂੰ ਕਾਲੇ ਦਿਨ ਦੇ ਤੌਰਤੇ ਮਨਾਉਣ ਲਈ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ ਹੋ ਰਹੇ ਰੋਹ ਮੁਜ਼ਾਹਰੇ ਵਿੱਚ ਇਨਸਾਫ਼ ਪਸੰਦ ਲੋਕਾਈ ਨੂੰ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ – ਗੁਰਚਰਨ ਸਿੰਘ ਗੁਰਾਇਆ

ਕਿਸਾਨੀ ਸੰਘਰਸ਼ , ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਦੇ ਹੱਕ ਤੇ ਯੂਏਪੀਏ ਵਰਗੇ ਕਾਲੇ ਕਾਨੂੰਨ ਦੇ ਵਿਰੋਧ ਵਿੱਚ 26 ਜਨਵਰੀ ਨੂੰ ਕਾਲੇ ਦਿਨ ਦੇ ਤੌਰਤੇ ਮਨਾਉਣ ਲਈ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ ਹੋ ਰਹੇ ਰੋਹ ਮੁਜ਼ਾਹਰੇ ਵਿੱਚ ਇਨਸਾਫ਼ ਪਸੰਦ ਲੋਕਾਈ ਨੂੰ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ – ਗੁਰਚਰਨ ਸਿੰਘ ਗੁਰਾਇਆ

SHARE ARTICLE

202 Views

ਜਰਮਨ 19 ਜਨਵਰੀ : ਵਰਲਡ ਸਿੱਖ ਪਾਰਲੀਮੈਂਟ ਦੇ ਕੋ -ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ 26 ਜਨਵਰੀ 1950 ਨੂੰ ਲਾਗੂ ਹੋਏ ਭਾਰਤੀ ਸੰਵਿਧਾਨ ਨੂੰ ਲਾਗੂ ਕਰਨ ਦੀ 75ਵੀ ਵਰ੍ਹੇਗੰਢ ਦੇ ਮੰਨੂਵਾਦੀਆਂ ਵੱਲੋਂ ਖੁਸ਼ੀਆਂ ਦੇ ਜਸ਼ਨ ਮਨਾਏ ਜਾਣਗੇ, ਸਿੱਖ ਕੌਮ ਇਸ ਨੂੰ ਕਾਲੇ ਦਿਵਸ ਦੇ ਤੌਰਤੇ ਮਨਾਵੇਗੀ ਕਿਉਂਕਿ ਇਹ ਭਾਰਤੀ ਸੰਵਿਧਾਨ ਦਾ ਦਸਤਾਵੇਜ਼, ਸਿੱਖਾਂ ਨਾਲ ਕੀਤੇ ਧੋਖੇ ਤੇ ਵਿਸਾਹਘਾਤਿਕ ਦਸਤਾਵੇਜ਼ ਸਿੱਖ ਕੌਮ ਨੂੰ ਵੱਖਰੀ ਕੌਮ ਮੰਨਣ ਤੋਂ ਇਨਕਾਰੀ ਹੀ ਨਹੀ ਸਗੋ ਇਸ ਦੀ ਆੜ ਹੇਠ ਪੰਜਾਬ ਦੀ ਅਰਥਿਕ ,ਸਮਾਜਿਕ ,ਸੱਭਿਆਚਾਰਿਕ ਤੇ ਰਾਜਨੀਤਿਕ ਨਸਲਕੁਸ਼ੀ ਕੀਤੀ ਜਾ ਰਿਹੀ ਹੈ । ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਤੇ ਕਿਸਾਨੀ ਮੰਗਾਂ ਮੰਨਣ ਦੀ ਬਜਾਏ ਉਹਨਾਂ ਤੇ ਜ਼ੁਲਮ ਢਾਹਿਆ ਜਾ ਰਿਹਾ ਹੈ ਕਿਸਾਨ ਆਗੂ ਭਾਈ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਰੱਖੇ ਨੂੰ 54 ਦਿਨਾਂ ਤੋਂ ਉੱਪਰ ਹੋ ਗਏ ਰਾਜਸੀ ਸਿੱਖ ਕੈਦੀ ਜੋ ਨਿਆਂ ਪਾਲਿਕਾ ਵੱਲੋ ਦਿੱਤੀਆਂ ਸਜ਼ਾਵਾਂ ਤੋਂ ਦੁੱਗਣੀਆਂ ਕੱਟ ਚੁੱਕੇ ਹਨ ਉਹਨਾਂ ਦੀ ਰਿਹਾਈ ਵਾਸਤੇ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚੇ ਤੇ ਲਾਠੀਚਾਰਜ , ਪੀਲ਼ੀ ਭੀਤ ਵਿੱਚ ਪੰਜਾਬ ਦੇ ਨਿਰਦੋਸ਼ ਤਿੰਨ ਨੌਜਵਾਨਾਂ ਦਾ ਝੂਠਾ ਪੁਲਿਸ ਮੁਕਾਬਲਾ ਬਣਾਉਣ ਤੇ ਭਾਰਤ ਦੇ ਗ੍ਰਹਿਮੰਤਰੀ ਦਾ ਸਿੱਖ ਕੌਮ ਨੂੰ ਜਲੀਲ ਤੇ ਗੁਲਾਮੀ ਦਾ ਅਹਿਸਾਸ ਕਰਾਉਣ ਵਾਲਾ ਬਿਆਨ, ਘੱਟ ਗਿਣਤੀ ਕੌਮਾਂ ਨੂੰ ਹਿੰਦੂਤਵੀਆਂ ਦੇ ਸਦੀਵੀ ਗੁਲਾਮ ਬਣਾਉਣ ਲਈ ਪਾਰਲੀਮੈਂਟ ਵਿੱਚ ਕਾਲੇ ਕਾਨੂੰਨ ਬਣਾਉਣੇ ਆਦਿ ਹਨ ।
ਭਾਰਤ ਦੀ ਮੰਨੂਵਾਦੀ ਮੋਦੀ ਦੀ ਹਕੂਮਤ ਵੱਲੋਂ ਪਿਛਲੇ ਸਾਲ ਵਿਦੇਸ਼ਾਂ ਵਿੱਚਲੇ ਸਫ਼ਾਰਤਖ਼ਾਨਿਆਂ ਨੂੰ ਇੱਕ ਸਰਕੂਲਰ ਜਾਰੀ ਕੀਤਾ ਸੀ ਕਿ 15 ਅਗਸਤ ਤੇ 26 ਜਨਵਰੀ ਨੂੰ ਭਾਰਤੀ ਸਫ਼ਾਰਤਖ਼ਾਨਿਆਂ ਸਾਹਮਣੇ ਭਾਰਤ ਵਿਰੋਧੀ ਰੋਹ ਮੁਜ਼ਾਹਰਿਆਂ ਨੂੰ ਬੰਦ ਕਰਵਾਇਆ ਜਾਵੇ ਕਿਉਂਕਿ ਇਹਨਾਂ ਸਫਾਰਤਖਾਨਿਆਂ ਵਿੱਚ ਅਜ਼ਾਦੀ ਤੇ ਗਣਤੰਤਰ ਦਿਵਸ ਦੇ ਜਸ਼ਨ ਮਨਾਏ ਜਾ ਰਹੇ ਹੁੰਦੇ ਹਨ ਦੂਜੇ ਪਾਸੇ ਸਿੱਖ ਭਾਰਤ ਵੱਲੋਂ ਮਨੁੱਖੀ ਅਧਿਕਾਰਾਂ ਦੇ ਘਾਣ ਤੇ ਆਪਣੇ ਖੁੱਸੇ ਹੋਏ ਸਿੱਖ ਰਾਜ ਦੀ ਪ੍ਰਾਪਤੀ ਤੇ ਆਪਣੇ ਪਾਤਿਸ਼ਾਹੀ ਦਾਅਵੇ ਦੀ ਅਵਾਜ ਬੁਲੰਦ ਕਰਨ ਦੇ ਨਾਲ ਨਾਲ ਮੰਨੂਵਾਦੀ ਹਕੂਮਤ ਦੀਆਂ ਕਾਲੀਆਂ ਕਰਤੂਤਾਂ ਦਾ ਚਿੱਠਾ ਖੋਹਲ ਕੇ ਇਸ ਨੂੰ ਕਾਲੇ ਦਿਵਸ ਦੇ ਤੌਰਤੇ ਮੁਜਹਾਰਾ ਕਰਕੇ ਜਸ਼ਨਾਂ ਦੇ ਰੰਗ ਵਿੱਚ ਭੰਗ ਪਾਉਂਦੇ ਹਨ ਸੋ ਇਸ ਕਰਕੇ ਉਹਨਾਂ ਨੂੰ ਬਹੁਤ ਦੁੱਖ ਹੁੰਦਾ ਹੈ । ਇਸੇ ਤਹਿਤ ਇਹਨਾਂ ਦੀਆਂ ਏਜੰਸੀਆਂ ਵੱਲੋਂ ਜਿੱਥੇ ਕੰਮਜੋਰ ਜ਼ਮੀਰਾਂ ਵਾਲਿਆ ਦੀ ਜ਼ਮੀਰ ਖਰੀਦ ਕੇ ਨਿੱਜੀ ਲਾਲਸਾਵਾਂ ਜਾਂ ਫਿਰ ਵਿਦੇਸ਼ਾਂ ਵਿੱਚ ਸਿੱਖਾਂ ਅੰਦਰ ਸਹਿਮ, ਡਰ ਪੈਦਾ ਕਰਨ ਲਈ ਸਿੱਖ ਆਗੂਆਂ ਨੂੰ ਸ਼ਹੀਦ ਕਰਨ ਦਾ ਵਰਤਾਰਾ ਵੀ ਇਸੇ ਕੜੀ ਨਾਲ ਜੁੜਦਾ ਹੈ । ਭਾਰਤ ਸਰਕਾਰ ਵਿਦੇਸ਼ਾਂ ਵਿੱਚ ਹੁੰਦੀ ਆਪਣੀ ਇਸ ਬਦਨਾਮੀ ਨੂੰ ਹਰ ਹਾਲਤ ਵਿੱਚ ਬੰਦ ਕਰਾਉਣਾ ਚਾਹੁੰਦੀ ਹੈ ਜਿਸਦਾ ਚੇਹਰਾ ਕਨੇਡਾ ਤੇ ਅਮਰੀਕਾ ਨੇ ਨੰਗਾ ਕੀਤਾ ਹੈ ।
ਸਿੱਖ ਕੌਮ ਦੇ ਸੈਵਮਾਣ ਤੇ ਅਣਖ ਨਾਲ ਜਿਉਣ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਖਾਲਿਸਤਾਨ ਵਾਸਤੇ ਸ਼ਹਾਦਤ ਦਾ ਜਾਮ ਪੀ ਗਈਆਂ ਮਹਾਨ ਰੂਹਾਂ ਗੁਰਸਿੱਖਾਂ ਦੇ ਇਸ ਸੁਪਨੇ ਲਈ ਸੁਹਿਰਦ ਜਾਗਦੀ ਜ਼ਮੀਰ ਵਾਲੇ ਸਿੰਘ ਵਿਦੇਸ਼ੀ ਕਾਨੂੰਨਾਂ ਵਿੱਚ ਰਹਿੰਦੇ ਹੋਏ ਉਹ ਆਪਣੀ ਅਵਾਜ ਨੂੰ ਬਿਨਾਂ ਕਿਸੇ ਡਰ ਭਉ ਤੋਂ ਬਲੰਦ ਕਰਦੇ ਆ ਰਹੇ ਹਨ ਤੇ ਕਰਦੇ ਰਹਿਣਗੇ । ਆਓ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਨੂੰ ਕਾਲੇ ਦਿਵਸ ਦੇ ਤੌਰਤੇ ਭਾਰਤੀ ਸਫ਼ਾਰਤਖ਼ਾਨਿਆਂ ਸਾਹਮਣੇ ਰੋਹ ਮੁਜਹਾਰੇ ਕਰਕੇ ਭਾਰਤੀ ਹਕੂਮਤ ਤੇ ਇਸ ਦੇ ਦੁੰਮਛੱਲਿਆਂ ਦੇ ਭਰਮ ਭਲੇਖੇ ਕੱਢਦੇ ਹੋਏ ਆਪਣੀ ਅਵਾਜ ਬਲੰਦ ਕਰੀਏ ਅਤੇ ਰੋਹ ਮੁਜ਼ਾਹਰਿਆਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਈਏ ।
ਆਜ਼ਾਦੀ’ ਹਰ ਇੱਕ ਪ੍ਰਾਣੀ, ਕੌਮ ਦਾ ਮੁੱਢਲਾ ਹੱਕ ਹੈ ਅਤੇ ਇਸ ਲਈ ਸੰਘਰਸ਼ਸ਼ੀਲ ਕੌਮਾਂ, ਅਖੀਰ ਆਪਣੇ ਮੁਕਾਮ ਨੂੰ ਹਾਸਲ ਕਰਨ ਲਈ ਆਪਣੀ ਜਦੋ ਜਹਿਦ ਜਾਰੀ ਰੱਖਦੀਆਂ ਹਨ ਤੇ ‘ਬਾਜ਼ੂ ਏ ਕਾਤਲ’ ਅਖੀਰ ‘ਸਰਫਰੋਸ਼ੀ’ ਦੀ ਤਮੰਨਾ ਵਾਲਿਆਂ ਦੇ ਸਾਹਮਣੇ ਬੇਵੱਸ ਹੋ ਜਾਂਦੀ ਹੈ। ਖਾਲਿਸਤਾਨ ਦੀ ਪ੍ਰਾਪਤੀ ਨਾਲ ਹੀ ਸਿੱਖ ਕੌਮ ਦੇ ਸਾਰੇ ਮਸਲੇ ਹੱਲ ਹੋ ਸਕਦੇ ਹਨ। ਪਿਛਲੇ ਲਗਭਗ 74 ਸਾਲਾਂ ਤੋਂ, ਭਾਰਤੀ ਗਣਤੰਤਰ ਵਿਚਲੇ ਤਜ਼ਰਬੇ ਨੇ, ਇਹ ਸਬਕ ਸਾਨੂੰ ਚੰਗੀ ਤਰ੍ਹਾਂ ਯਾਦ ਕਰਵਾ ਦਿੱਤਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ