ਕਸਬਾ ਭਿੱਖੀਵਿੰਡ ਤੋਂ ਜੱਗ ਬਣੀ ਅਖ਼ਬਾਰ ਦੇ ਪੱਤਰਕਾਰ ਹਰਵਿੰਦਰ ਸਿੰਘ ਭਾਟੀਆ ਜੀ ਦੇ ਮਾਤਾ ਸ੍ਰੀਮਤੀ ਬਲਵੰਤ ਕੌਰ ਜੀ,ਜੋ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਪਰਮਾਤਮਾ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ।
ਇਸ ਦੁੱਖ ਦੀ ਘੜੀ ਵਿੱਚ ਪੱਤਰਕਾਰ ਹਰਵਿੰਦਰ ਸਿੰਘ ਭਾਟੀਆ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਸਿਆਸੀ ਅਤੇ ਰਾਜਨੀਤਿਕ ਆਗੂ ਸ਼ਾਮਿਲ ਹਨ । ਦੱਸ ਦਈਏ ਕਿ ਮਾਤਾ ਬਲਵੰਤ ਕੌਰ ਜੀ ਦਾ ਅੰਤਿਮ ਸੰਸਕਾਰ ਉਨਾਂ ਦੇ ਜੱਦੀ ਪਿੰਡ ਖਾਲੜਾ ਵਿਖੇ ਕੱਲ ਮਿਤੀ 23 ਜਨਵਰੀ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ।
ਸੰਪਰਕ 9814893487
ਪੱਤਰਕਾਰ ਹਰਵਿੰਦਰ ਸਿੰਘ ਭਾਟੀਆ

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।