ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਵਿੱਚ ਪਿੰਡ ਮੁਗ਼ਲ ਚੱਕ ਖਾਲੜਾ ਵਿਖੇ ਸਾਲਾਨਾ ਸਮਾਗਮ ਬਾਬਾ ਜਸਵੰਤ ਸਿੰਘ ਜੀ ਦੇ ਗ੍ਰਹਿ ਵਿਖੇ ਮਨਾਏ ਗਏ।ਸੰਗਤਾਂ ਵਲੋਂ ਜਾਣਕਾਰੀ ਦਿੰਦਿਆ ਦਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ 24 ਦਸੰਬਰ (9ਪੋਹ) ਨੂੰ ਅਖੰਡ ਪਾਠ ਸਾਹਿਬ ਆਰੰਭ ਹੋਏ ਤੇ ਸਾਰੇ ਸਮਾਗਮ ਦੀ ਸਮਾਪਤੀ 28 ਦਸੰਬਰ (13ਪੋਹ) ਨੂੰ ਹੋਈ।ਇਸ ਮੌਕੇ ਚਲ ਰਹੇ ਬਾਣੀ ਦੇ ਪ੍ਰਵਾਹ ਦੇ ਭੋਗ ਪਾਏ ਗਏ।ਉਪਰੰਤ ਕਵੀਸ਼ਰੀ ਜਥਾ ਭਾਈ ਸੰਦੀਪ ਸਿੰਘ ਮਹਿਮਾ ਅਤੇ ਕਰਨਬੀਰ ਸਿੰਘ ਲੁਧਿਆਣਾ ਵਲੋਂ ਸੰਗਤਾਂ ਨੂੰ ਕਵੀਸ਼ਰੀ ਰਾਹੀਂ ਸ਼ਹੀਦੀ ਇਤਿਹਾਸ ਨਾਲ ਜੋੜਿਆ ਗਿਆ।ਸਮਾਪਤੀ ਸਮੇਂ ਗ੍ਰੰਥੀ ਸਿੰਘਾਂ,ਕਵੀਸ਼ਰੀ ਜਥਿਆਂ ਅਤੇ ਸੇਵਾਦਾਰਾਂ ਨੂੰ ਪਰਿਵਾਰ ਵਲੋਂ ਸਨਮਾਨਿਤ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਸਰਪੰਚ ਮਨਜਿੰਦਰ ਸਿੰਘ,ਬਾਬਾ ਨਿਰਮਲ ਸਿੰਘ ਅੰਮ੍ਰਿਤਸਰ,ਸੂਬੇਦਾਰ ਗੁਰਜੰਟ ਸਿੰਘ, ਬਾਬਾ ਕੁਲਦੀਪ ਸਿੰਘ,ਬਾਬਾ ਗੁਲਜ਼ਾਰ ਸਿੰਘ ,ਮੈਨੇਜਰ ਧਰਮਬੀਰ ਸਿੰਘ, ਮਨਦੀਪ ਸਿੰਘ ਘੋਲੀਆ ਕਲਾਂ,ਹਰਪਾਲ ਸਿੰਘ ਸੰਧੂ,ਰਾਜੂ ਨੰਬਰਦਾਰ ,ਗੁਰਦੀਪ ਸਿੰਘ ਚੱਕ,ਸਰਪੰਚ ਗੁਰਸੇਵਕ ਸਿੰਘ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।