ਅੰਮ੍ਰਿਤਸਰ 31 ਜਨਵਰੀ (ਖਿੜਿਆ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਅਧਿਕਾਰੀਆਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਸੇਵਾਮੁਕਤ ਹੋਏ ਕਰਮਚਾਰੀਆਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਲਖਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਗੁਰਦੁਆਰਾ ਇੰਸਪੈਕਟਰ ਸ. ਜਰਨੈਲ ਸਿੰਘ, ਕਲਰਕ ਸ. ਬਲਵਿੰਦਰ ਸਿੰਘ, ਕਵੀਸ਼ਰ ਭਾਈ ਬਲਜੀਤ ਸਿੰਘ, ਹੈਲਪਰ ਸ. ਗੁਰਦੀਪ ਸਿੰਘ, ਸੇਵਾਦਾਰ ਸ. ਸਰਵਣ ਸਿੰਘ, ਸ. ਗੁਰਦਿਆਲ ਸਿੰਘ, ਸ. ਜਰਨੈਲ ਸਿੰਘ, ਸ. ਲਾਭ ਸਿੰਘ, ਸ. ਹਰਨੇਕ ਸਿੰਘ, ਸ. ਕਸ਼ਮੀਰ ਸਿੰਘ, ਸ. ਦਿਲਬਾਗ ਸਿੰਘ, ਸ. ਦਲਬੀਰ ਸਿੰਘ ਤੇ ਸ. ਸੁਖਦੇਵ ਸਿੰਘ ਸ਼ਾਮਲ ਸਨ।
ਇਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਸਨਮਾਨ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸੇਵਾਮੁਕਤ ਹੋਏ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਸੁਰਜੀਤ ਸਿੰਘ ਰਾਣਾ ਸਮੇਤ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਰਿਸ਼ਤੇਦਾਰ ਮੌਜੂਦ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।