Home » ਮਾਲਵਾ » ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੀ ਟੀਮ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦਾ ਦੌਰਾ ਕੀਤਾ

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੀ ਟੀਮ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦਾ ਦੌਰਾ ਕੀਤਾ

SHARE ARTICLE

358 Views

ਲੁਧਿਆਣਾ 4 ਫਰਵਰੀ (ਸੰਦੀਪ ਸਿੰਘ) ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਤੋਂ ਭਾਈ ਸੁਖਵਿੰਦਰ ਸਿੰਘ ਜੀ ਦਦੇਹਰ ਨੌਜਵਾਨ ਮਿਸ਼ਨਰੀ ਵੀਰਾਂ ਦੀ ਟੀਮ ਦੇ ਨਾਲ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦੇ 39 ਸੈਕਟਰ ਸਥਿਤ ਦਫ਼ਤਰ ਵਿਖੇ ਪਹੁੰਚੇ। ਇਨ੍ਹਾਂ ਨੇ ਦਫ਼ਤਰ ਅਤੇ ਨਵੇਂ ਬਣੇ ਕਾਨਫਰੰਸ ਰੂਮ ਦਾ ਮੁਆਇਨਾ ਕੀਤਾ।
ਇਸ ਦੌਰਾਨ, ਗੁਰਮਤਿ ਪ੍ਰਚਾਰ ਅਤੇ ਪ੍ਰਸਾਰ ਨੂੰ ਹਰ ਘਰ ਅਤੇ ਹਰ ਵਰਗ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਵਿਚਾਰਵਟਾਂਦਰਾ ਕੀਤਾ ਗਿਆ। ਇਸ ਚਰਚਾ ਦੌਰਾਨ, ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੀ ਵਿਦਿਆ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਧਾਰਮਿਕ ਚੇਤਨਾ ਜਗਾਉਣ ਬਾਰੇ ਵਿਸ਼ੇਸ਼ ਤੌਰ ’ਤੇ ਗੱਲਬਾਤ ਹੋਈ।
ਇਸ ਅਵਸਰ ’ਤੇ ਸਿੱਖ ਮਿਸ਼ਨਰੀ ਕਾਲਜ ਦੀ ਸੁਪਰੀਮ ਕੌਂਸਲ ਮੈਂਬਰ ਬੀਬੀ ਸਤਿੰਦਰ ਕੌਰ, ਸਰਦਾਰ ਜਸਵੰਤ ਸਿੰਘ ਅਤੇ IT ਵਿਭਾਗ ਦੇ ਸਰਦਾਰ ਗੁਰਜੀਤ ਸਿੰਘ ਅਜ਼ਾਦ ਨੇ ਭਾਈ ਸੁਖਵਿੰਦਰ ਸਿੰਘ ਜੀ ਦਦੇਹਰ ਅਤੇ ਉਨ੍ਹਾਂ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
ਭਾਈ ਸੁਖਵਿੰਦਰ ਸਿੰਘ ਦਦੇਹਰ ਜੀ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦੀ ਪ੍ਰਬੰਧਕੀ ਟੀਮ ਦਾ ਧੰਨਵਾਦ ਕਰਦਿਆਂ ਗੁਰਮਤਿ ਪ੍ਰਚਾਰ ਵਿੱਚ ਹੋਰ ਵੀਗਿਆਨਕ ਪਹੁੰਚ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ