Home » ਮਾਝਾ » ਚੋਰੀ ਦੇ 30 ਸਕੂਟਰ ਤੇ ਮੋਟਰਸਾਈਕਲ ਬਰਾਮਦ, ਦੋ ਨਾਬਾਲਗ ਸਮੇਤ ਛੇ ਗ੍ਰਿਫ਼ਤਾਰ

ਚੋਰੀ ਦੇ 30 ਸਕੂਟਰ ਤੇ ਮੋਟਰਸਾਈਕਲ ਬਰਾਮਦ, ਦੋ ਨਾਬਾਲਗ ਸਮੇਤ ਛੇ ਗ੍ਰਿਫ਼ਤਾਰ

SHARE ARTICLE

257 Views

ਅੰਮ੍ਰਿਤਸਰ, 8 ਫਰਵਰੀ ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਦੋ ਵੱਖ ਵੱਖ ਮਾਮਲਿਆਂ ਵਿੱਚ ਦੋ ਨਾਬਾਲਗਾਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਚੋਰੀ ਕੀਤੇ ਹੋਏ 30 ਮੋਟਰਸਾਈਕਲ ਅਤੇ ਸਕੂਟਰ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਰਣਜੀਤ ਐਵੇਨਿਊ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਜੋਬਨ ਸਿੰਘ ਵਾਸੀ ਆਦਰਸ਼ ਨਗਰ ਅਜਨਾਲਾ ਵਜੋਂ ਹੋਈ ਹੈ। ਇਸ ਦੇ ਨਾਲ ਦੋ ਨਾਬਾਲਿਗ ਵੀ ਗ੍ਰਿਫਤਾਰ ਕੀਤੇ ਗਏ ਹਨ। ਇਹ ਵਿਅਕਤੀ ਇਕ ਢਾਬੇ ’ਤੇ ਕੰਮ ਕਰਦੇ ਸਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਥਾਣਾ ਇੰਸਪੈਕਟਰ ਰੋਬਿਨ ਹੰਸ ਤੇ ਉਨ੍ਹਾਂ ਦੀ ਟੀਮ ਵੱਲੋਂ ਵਾਹਨ ਚੋਰੀ ਕਰਨ ਵਾਲੇ ਇਸ ਗਰੋਹ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ 11 ਸਕੂਟਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਸਕੂਟਰ ਅਤੇ ਮੋਟਰਸਾਈਕਲ ਚੋਰੀ ਕਰਦੇ ਹਨ।

ਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਦੋ ਵੱਖ ਵੱਖ ਮਾਮਲਿਆਂ ਵਿੱਚ ਦੋ ਨਾਬਾਲਗਾਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਚੋਰੀ ਕੀਤੇ ਹੋਏ 30 ਮੋਟਰਸਾਈਕਲ ਅਤੇ ਸਕੂਟਰ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਰਣਜੀਤ ਐਵੇਨਿਊ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਜੋਬਨ ਸਿੰਘ ਵਾਸੀ ਆਦਰਸ਼ ਨਗਰ ਅਜਨਾਲਾ ਵਜੋਂ ਹੋਈ ਹੈ। ਇਸ ਦੇ ਨਾਲ ਦੋ ਨਾਬਾਲਿਗ ਵੀ ਗ੍ਰਿਫਤਾਰ ਕੀਤੇ ਗਏ ਹਨ। ਇਹ ਵਿਅਕਤੀ ਇਕ ਢਾਬੇ ’ਤੇ ਕੰਮ ਕਰਦੇ ਸਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਥਾਣਾ ਇੰਸਪੈਕਟਰ ਰੋਬਿਨ ਹੰਸ ਤੇ ਉਨ੍ਹਾਂ ਦੀ ਟੀਮ ਵੱਲੋਂ ਵਾਹਨ ਚੋਰੀ ਕਰਨ ਵਾਲੇ ਇਸ ਗਰੋਹ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ 11 ਸਕੂਟਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਸਕੂਟਰ ਅਤੇ ਮੋਟਰਸਾਈਕਲ ਚੋਰੀ ਕਰਦੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ