ਲੁਧਿਆਣਾ, 15 ਫਰਵਰੀ: ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵਿਖੇ ਅੱਜ ਮਿਸ਼ਨਰੀ ਕਾਲਜਾਂ ਦੀ ਇੱਕ ਸਾਂਝੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ (ਚੌਂਤਾ ਕਲਾਂ, ਰੋਪੜ), ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਸਾਹਿਬ ਅਤੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਆਦਿ ਸ਼ਾਮਲ ਹੋਏ।
ਇਸ ਮੀਟਿੰਗ ਦੌਰਾਨ ਗੁਰਮਤਿ ਪ੍ਰਚਾਰ ਤੇ ਪ੍ਰਸਾਰ ਸੰਬੰਧੀ ਹੁਣ ਤੱਕ ਕੀਤੇ ਗਏ ਉਪਰਾਲਿਆਂ ਦੀ ਵਿਸਥਾਰ ਪੂਵਕ ਸਮੀਖਿਆ ਕੀਤੀ ਗਈ। ਆਉਣ ਵਾਲੇ ਸਮੇਂ ਵਿੱਚ ਹੋਰ ਵਧੀਆ ਤਰੀਕੇ ਨਾਲ ਸੰਗਤ ਨੂੰ ਗੁਰਮਤਿ ਨਾਲ ਜੋੜਨ ਅਤੇ ਉਨ੍ਹਾਂ ਨੂੰ ਸੁਚੇਤ ਕਰਨ ਦੀ ਯੋਜਨਾ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲ, ਚੇਅਰਮੈਨ ਅਤੇ ਪ੍ਰਬੰਧਕ ਵੀ ਇਸ ਮੌਕੇ ’ਤੇ ਹਾਜ਼ਰ ਸਨ। ਮੀਟਿੰਗ ਵਿੱਚ ਇੱਕ ਸ਼ਾਂਤਮਈ ਅਤੇ ਸੋਹਣੇ ਮਾਹੌਲ ਵਿੱਚ ਚਰਚਾ ਹੋਈ। ਅੰਤ ਵਿੱਚ, ਉਥੋਂ ਹਾਜ਼ਰ ਹੋਏ ਸਾਰੇ ਸਤਿਕਾਰਯੋਗ ਵਿਅਕਤੀਆਂ ਦਾ ਧੰਨਵਾਦ ਕੀਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









