Home » ਪੰਜਾਬ » SGPC – ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅਸਤੀਫ਼ਾ

SGPC – ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅਸਤੀਫ਼ਾ

SHARE ARTICLE

345 Views

ਅੰਮ੍ਰਿਤਸਰ, 17 ਫਰਵਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਆਪਣੇ ਦੋਵਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ, 2021 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ।ਇੱਕ ਪੱਤਰਕਾਰ ਸੰਮੇਲਨ ਵਿੱਚ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫ਼ੈਸਲਾ ਅੰਤ੍ਰਿੰਗ ਕਮੇਟੀ ਦਾ ਸੀ, ਜਿਸ ਵਿੱਚ ਕਮੇਟੀ ਦੇ ਉਨ੍ਹਾਂ ਸਣੇ ਬਾਕੀ ਸਾਰੇ ਮੈਂਬਰ ਵੀ ਹਾਜ਼ਰ ਸਨ ਅਤੇ ਬਹੁ-ਸੰਮਤੀ ਨਾਲ ਇਸ ਫ਼ੈਸਲੇ ’ਤੇ ਸਹਿਮਤੀ ਦਿੱਤੀ ਗਈ ਸੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਾਰਿਆਂ ਨਾਲ ਸਲਾਹ-ਮਸ਼ਵਰਾ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਸੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਵੀ ਉਸ ਨੂੰ ਫਾਰਗ ਕਰ ਦਿੱਤਾ ਜਾਵੇ।ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵਜੋਂ ਅਸਤੀਫ਼ਾ ਉਨ੍ਹਾਂ ਅੰਤ੍ਰਿੰਗ ਕਮੇਟੀ ਨੂੰ ਭੇਜਿਆ ਹੈ, ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਿਛਲੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦਾ ਫ਼ੈਸਲਾ ਕੀਤਾ ਸੀ।ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਪ੍ਰਗਟਾਇਆ ਸੀ। ਉਹ ਉਸ ਵੇਲੇ ਇੰਗਲੈਂਡ ਦੌਰੇ ’ਤੇ ਸਨ ਅਤੇ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਵਿੱਚ ਇਸ ਸਬੰਧੀ ਆਪਣੀਆਂ ਭਾਵਨਾਵਾਂ ਦਰਜ ਕੀਤੀਆਂ ਸਨ, ਉਨ੍ਹਾਂ ਨਾ ਸਿਰਫ ਇਸ ਫ਼ੈਸਲੇ ’ਤੇ ਇਤਰਾਜ਼ ਕੀਤਾ ਸੀ ਸਗੋਂ ਆਖਿਆ ਸੀ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਦੇ ਮਨ ਨੂੰ ਠੇਸ ਪੁੱਜੀ ਹੈ।ਦੱਸਣਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਬਣਾਈ ਗਈ ਜਾਂਚ ਕਮੇਟੀ ’ਤੇ ਵੀ ਇਤਰਾਜ਼ ਪ੍ਰਗਟਾ ਚੁੱਕੇ ਸਨ। ਉਨ੍ਹਾਂ ਆਖਿਆ ਸੀ ਕਿ ਜਥੇਦਾਰਾਂ ਖ਼ਿਲਾਫ਼ ਜਾਂਚ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ, ਇਸ ਸਬੰਧੀ ਜਾਂਚ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ।ਇਸ ਸਬੰਧੀ ਪੈਦਾ ਹੋਇਆ ਰੋਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਸਤੀਫ਼ੇ ਵਜੋਂ ਸਾਹਮਣੇ ਆਇਆ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

2 Comments

  1. ਮਹਾਨ ਪੰਜਾਬੀ ਦੀ ਯਾਦ ਵਿੱਚ, ਸ਼ੁਰੂ ਕੀਤਾ ਉਦਮ ਕਰਨਾ ਸ਼ਲਾਘਾ ਯੋਗ, ਪੰਜਾਬ, ਪੰਜਾਬੀ, ਪੰਜਾਬੀਅਤ ਦੇ ਮਿਸ਼ਨ ਤੇ ਇਮਾਨਦਾਰੀ ਨਾਲ ਪਹਿਰੇਦਾਰ ਬਣਨ ਦੀ ਲੋੜ ਹੈ

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ