ਅਮ੍ਰਿਤਸਰ 17 ਫਰਵਰੀ : ਸ. ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ । ਸ੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵਲੌਂ ਅਪਣੀਆਂ ਨਿਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ਤੇ ਮਿਹਰ ਭਰਿਆ ਹੱਥ ਰੱਖੋ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









